ਕੈਨੇਡਾ ਦੇ ਸ਼ਹਿਰ ਹੈਮਿਲਟਨ 'ਚ ਗੋਲ਼ੀਬਾਰੀ, ਪੰਜਾਬੀ ਅੰਤਰਰਾਸ਼ਟਰੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਗੋਲ਼ੀ ਲੱਗਣ ਨਾਲ ਮੌ+ਤ
- Ludhiana Plus
- Apr 19
- 1 min read
19/04/2025

ਕੈਨੇਡਾ ਦੇ ਸ਼ਹਿਰ ਹੈਮਿਲਟਨ ਨੇੜੇ ਅੱਪਰ ਜੇਮਸ 'ਤੇ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖਬਰ ਹੈ। ਜਿਸ ਦੌਰਾਨ ਇੱਕ ਮਾਸੂਮ ਰਾਹਗੀਰ ਔਰਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਉਸਦੀ ਪਛਾਣ ਭਾਰਤ ਦੀ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਹਰਸਿਮਰਤ ਮੋਹੌਕ ਕਾਲਜ ਵਿੱਚ ਪੜ੍ਹਦੀ ਸੀ ਅਤੇ ਕੰਮ 'ਤੇ ਜਾਂਦੇ ਸਮੇਂ ਬੱਸ ਸਟਾਪ 'ਤੇ ਖੜ੍ਹੀ ਸੀ ਜਦੋਂ ਉਸਦੀ ਗੋਲ਼ੀਬਾਰੀ ਦੌਰਾਨ ਗੋਲ਼ੀ ਲੱਗਣ ਨਾਲ ਮੌਤ ਹੋ ਗਈ। 17 ਅਪ੍ਰੈਲ, 2025 ਨੂੰ, ਲਗਪਗ 7:30 ਵਜੇ, ਹੈਮਿਲਟਨ ਪੁਲਿਸ ਨੂੰ ਅੱਪਰ ਜੇਮਸ ਅਤੇ ਸਾਊਥ ਬੈਂਡ ਰੋਡ ਦੇ ਨੇੜੇ ਗੋਲੀਬਾਰੀ ਦੀਆਂ ਰਿਪੋਰਟਾਂ ਮਿਲੀਆਂ। ਜਦੋਂ ਪੁਲਿਸ ਪਹੁੰਚੀ, ਤਾਂ ਉਨ੍ਹਾਂ ਨੂੰ ਇੱਕ 21 ਸਾਲਾ ਔਰਤ ਮਿਲੀ ਜਿਸਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ। ਉਸਨੂੰ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਉਸਦੀ ਮੌਤ ਹੋ ਗਈ।ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ।

Comments