ਕੈਬਨਿਟ ਮੰਤਰੀ ਮੀਤ ਹੇਅਰ ਤੇ ਵਿਧਾਇਕ ਬੱਗਾ ਵਲੋਂ ਹਲਕੇ 'ਚ ਵਿਕਾਸ ਕਾਰਜ਼ਾਂ ਦੀ ਸਮੀਖਿਆ
- bhagattanya93
- Jul 26, 2023
- 1 min read
>>>>>ਬੱਚਿਆਂ ਲਈ ਪਾਰਕ ਅਤੇ ਸਪੋਰਟਸ ਕਲੱਬ ਦੀ ਉਸਾਰੀ ਬਾਰੇ ਵੀ ਕੀਤੇ ਵਿਚਾਰ ਵਟਾਂਦਰੇ
ਲੁਧਿਆਣਾ, 26 ਜੁਲਾਈ

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ ਗਈ।
ਵਿਧਾਇਕ ਬੱਗਾ ਵਲੋਂ ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਦੇ ਨਾਲ ਵਾਰਡ ਨੰਬਰ 95 'ਚ ਕਰੀਬ 2000 ਵਰਗ ਗਜ ਕਬਜ਼ਾ ਮੁਕਤ ਕਰਵਾਈ ਜ਼ਮੀਨ 'ਤੇ ਬੱਚਿਆਂ ਲਈ ਪਾਰਕ ਅਤੇ ਸਪੋਰਟਸ ਕਲੱਬ ਦੀ ਉਸਾਰੀ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।

ਵਿਧਾਇਕ ਬੱਗਾ ਨੇ ਦੱਸਿਆ ਕਿ ਸਥਾਨਕ ਜਲੰਧਰ ਬਾਈ ਪਾਸ ਨੇੜੇ ਭੌ-ਮਾਫੀਆ ਵਲੋਂ ਬੀਤੇ ਸਮੇਂ ਦੌਰਾਨ ਕਰੀਬ 2000 ਵਰਗ ਗਜ ਭੂਮੀ 'ਤੇ ਨਾਜਾਇਜ ਕਬਜ਼ਾ ਕੀਤਾ ਹੋਇਆ ਸੀ ਜਿਸਨੂੰ ਨਗਰ ਨਿਗਮ ਦੀ ਬੀ.ਐਂਡ.ਆਰ. ਅਤੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਛੁਡਵਾਇਆ ਗਿਆ ਸੀ।

ਵਿਧਾਇਕ ਬੱਗਾ ਨੇ ਦੱਸਿਆ ਕਿ ਵਾਰਡ ਨੰਬਰ 95 ਨੂੰ ਸਪੋਰਟਸ ਪਾਰਕ ਦੇਣਾ ਸਮੇਂ ਦੀ ਲੋੜ ਹੈ ਕਿਉਂਕਿ ਇੱਥੇ ਪਹਿਲਾਂ ਕੋਈ ਵੀ ਪਾਰਕ ਮੌਜੂਦ ਨਹੀ ਹੈ ਅਤੇ ਸਥਾਨਕ ਵਸਨੀਕਾਂ ਨੂੰ ਸਵੇਰ-ਸ਼ਾਮ ਦੀ ਸੈਰ ਕਰਨ ਲਈ ਦੂਰ-ਦੁਰਾਡੇ ਦੇ ਪਾਰਕਾਂ ਵਿੱਚ ਜਾਣਾ ਪੈਦਾ ਹੈ। ਉਨ੍ਹਾਂ ਇਹ ਵੀ ਕਿਹਾ ਕਬਜ਼ਾ ਮੁਕਤ ਮੁਹਿੰਮ ਤਹਿਤ ਆਮ ਲੋਕਾਂ ਨੂੰ ਆਸ ਬੱਝੀ ਹੈ ਜਿਸਦੇ ਤਹਿਤ ਹੁਣ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਾਜਾਇਜ ਕਬਜ਼ਾ ਧਾਰਕਾਂ 'ਤੇ ਕਾਰਵਾਈ ਹੋਵੇਗੀ ਅਤੇ ਸਾਡੇ ਇਲਾਕੇ ਦੇ ਬੱਚਿਆਂ ਅਤੇ ਬਜੁਰਗਾਂ ਲਈ ਨਵੇਂ ਪਾਰਕਾਂ ਦੀ ਉਸਾਰੀ ਦਾ ਰਾਹ ਪੱਧਰਾ ਹੋਵੇਗਾ।
Kommentare