ਕਾਰ ਨੂੰ ਟੱਕਰ ਮਾਰ ਕੇ ਭੱਜ ਰਹੇ ਕੈਂਟਰ ਚਾਲਕ ਨੇ ਗਸ਼ਤ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ, ਮੌ+ਤ
- bhagattanya93
- Dec 27, 2023
- 1 min read
27/12/2023
ਡੇਰਾਬੱਸੀ 'ਚ ਮੰਗਲਵਾਰ ਦੇਰ ਰਾਤ ਇਕ ਹਾਦਸੇ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਰਾਤ ਕਰੀਬ 1.30 ਵਜੇ ਬਰਵਾਲਾ ਰੋਡ 'ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਗਲਤ ਦਿਸ਼ਾ 'ਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ।
ਦੋਵਾਂ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਗਲਤ ਦਿਸ਼ਾ 'ਚ ਕੈਂਟਰ ਚਲਾਉਂਦੇ ਹੋਏ ਮੋਟਰਸਾਈਕਲ 'ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜ਼ਮਾਂ 'ਤੇ ਚੜ੍ਹਾ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੁਲਜ਼ਮ ਕੈਂਟਰ ਚਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। ਏਐਸਪੀ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ ਕੈਂਟਰ ਚਾਲਕ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਂਟਰ ਚਾਲਕ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ। ਜਦੋਂ ਬਰਵਾਲਾ ਰੋਡ ਕੋਲ ਡਬਲ ਲੇਨ ਵਾਲੀ ਸੜਕ ਹੋਣ 'ਤੇ ਕੈਂਟਰ ਚਾਲਕ ਨੇ ਉਲਟੀ ਦਿਸ਼ਾ 'ਚ ਕੈਂਟਰ ਭਜਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਾਹਮਣੇ ਤੋਂ ਗਸ਼ਤ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਬਾਈਕ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕੈਂਟਰ ਚਾਲਕ ਚੰਡੀਗੜ੍ਹ ਵੱਲ ਭੱਜ ਗਿਆ ਜਿਸ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ।
Commenti