ਕੱਲ੍ਹ ਪੰਜਾਬ ਵਿਚ ਸਕੂਲ-ਕਾਲਜ ਖੁੱਲ੍ਹਣਗੇ ਜਾ ਨਹੀਂ? ਜਾਣੋ ਤਾਜ਼ਾ ਅਪਡੇਟ
- Sep 7, 2025
- 2 min read
07/09/2025

ਪੰਜਾਬ ਇਨ੍ਹੀਂ ਦਿਨੀਂ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਕੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨ ਦਿੱਤਾ ਹੈ। ਇਸ ਆਫ਼ਤ ਵਿੱਚ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3.54 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ।
ਸਤਲੁਜ, ਰਾਵੀ ਅਤੇ ਬਿਆਸ ਵਰਗੀਆਂ ਪੰਜਾਬ ਦੀਆਂ ਪ੍ਰਮੁੱਖ ਨਦੀਆਂ ਵਿੱਚ ਹੜ੍ਹ ਆਉਣ ਅਤੇ ਡੈਮਾਂ ਵਿੱਚ ਪਾਣੀ ਭਰ ਜਾਣ ਕਾਰਨ ਸਥਿਤੀ ਹੋਰ ਵੀ ਵਿਗੜ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਇੱਥੇ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਹੈ। ਹੜਾਂ ਕਾਰਨ ਸਕੂਲਾਂ ਵਿੱਚ ਜਿਥੇ ਸਕੂਲੀ ਇਮਾਰਤਾਂ ਨੂੰ ਵੱਡਾ ਨੁਕਸਾਨ ਪੁੱਜਾ ਹੈ ਉਥੇ ਹੀ ਸਕੂਲ ਕੰਪਲੈਕਸ ਵਿੱਚ ਸੱਪਾਂ ਅਤੇ ਹੋਰ ਜਹਿਰੀਲੁੁੇ ਜਾਨਵਰ ਮਰੇ ਦੇਖੇ ਗਏ।

ਸੂਬਾ ਸਰਕਾਰ ਵੱਲੋਂ 7 ਤਰੀਕ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਕੱਲ੍ਹ 8 ਤਰੀਕ ਦਿਨ ਸੋਮਵਾਰ ਨੂੰ ਸਕੂਲ ਅਤੇ ਕਾਲਜ ਖੁੱਲ੍ਹਣ ਜਾ ਰਹੇ ਹਨ। ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀਆਂ ਦੇ ਵਾਧੇ ਨੂੰ ਲੈਕੇ ਅਜੇ ਕੋਈ ਅਧਿਕਾਰਤ ਨੋਟੀਫਿਕੇਸ਼ਨ ਨਹੀਂ ਜਾਰੀ ਹੋਇਆ ਹੈ। ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ ਵਿਚ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਮਾਪਿਆਂ ਨੂੰ ਅਧਿਕਾਰਤ ਨੋਟੀਫਿਕੇਸ਼ਨ ਦੇ ਇੰਤਜ਼ਾਰ ਦੀ ਸਲਾਹ ਦਿੱਤੀ ਜਾਂਦੀ ਹੈ।
ਪੰਜਾਬ ਇਸ ਸਮੇਂ ਭਾਰੀ ਹੜ੍ਹਾਂ ਦੇ ਪ੍ਰਭਾਵ ਤੋਂ ਉਭਰ ਰਿਹਾ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਸਮੇਤ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲ ਸਿੱਖਿਆ ਵਿਭਾਗ ਨੇ 27 ਅਗਸਤ, 2025 ਤੋਂ 7 ਸਤੰਬਰ, 2025 ਤੱਕ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ।
ਹੁਣ, ਕਿਉਂਕਿ ਕੁਝ ਖੇਤਰਾਂ ਵਿੱਚ ਹੜ੍ਹ ਦਾ ਪਾਣੀ ਘੱਟ ਰਿਹਾ ਹੈ, ਵਿਭਾਗ ਸੋਮਵਾਰ, 8 ਸਤੰਬਰ, 2025 ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਇਰਾਦਾ ਰੱਖਦਾ ਹੈ। ਹਾਲਾਂਕਿ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਨੁਕਸਾਨ ਦੀ ਵੱਖ-ਵੱਖ ਹੱਦ ਨੂੰ ਦੇਖਦੇ ਹੋਏ, ਸਾਰੇ ਜਾਂ ਕੁਝ ਸਕੂਲ ਖੋਲ੍ਹਣ ਦਾ ਅੰਤਿਮ ਫੈਸਲਾ ਸਬੰਧਤ ਡਿਪਟੀ ਕਮਿਸ਼ਨਰਾਂ ‘ਤੇ ਛੱਡ ਦਿੱਤਾ ਗਿਆ ਹੈ।
ਅਜਿਹੀ ਸਥਿਤੀ ਵਿੱਚ, ਪ੍ਰਭਾਵਿਤ ਸਕੂਲ ਅਹਾਤਿਆਂ ਦੀ ਪੂਰੀ ਤਰ੍ਹਾਂ ਸਫਾਈ ਅਤੇ ਸੈਨੀਟਾਈਜ਼ੇਸ਼ਨ ਦੀ ਜ਼ਰੂਰਤ ‘ਤੇ ਜ਼ੋਰ ਦੇਣਾ ਮਹੱਤਵਪੂਰਨ ਹੈ। ਹਾਲਾਂਕਿ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਕੁਝ ਫੰਡ ਉਪਲਬਧ ਕਰਵਾਏ ਹਨ, ਇਹ ਸੰਭਵ ਹੈ ਕਿ ਉਨ੍ਹਾਂ ਨੂੰ ਮਨੁੱਖੀ ਸਰੋਤਾਂ, ਉਪਕਰਣਾਂ ਆਦਿ ਦੇ ਰੂਪ ਵਿੱਚ ਵਾਧੂ ਸਹਾਇਤਾ ਦੀ ਲੋੜ ਪਵੇਗੀ।
ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਾਅਦ ਪੇਂਡੂ ਸਕੂਲਾਂ ਦੀ ਡੂੰਘੀ ਸਫਾਈ ਅਤੇ ਸੈਨੀਟਾਈਜ਼ੇਸ਼ਨ ਦੇ ਨਿਰਦੇਸ਼ ਦਿੱਤੇ ਹਨ। ਸਕੂਲ ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ (ਆਈਏਐਸ) ਨੇ ਪੇਂਡੂ ਵਿਕਾਸ ਅਤੇ ਪੰਚਾਇਤ ਸਕੱਤਰ ਅਜੀਤ ਬਾਲਾਜੀ ਜੋਸ਼ੀ (ਆਈਏਐਸ) ਨੂੰ ਪੱਤਰ ਲਿਖ ਕੇ ਪੰਚਾਇਤਾਂ ਨੂੰ ਸਫਾਈ ਦੇ ਕੰਮ ਵਿੱਚ ਸਕੂਲਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ।





Comments