ਕਿਸਾਨ ਵੀਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ - ਵਿਧਾਇਕ ਗਰੇਵਾਲ
- bhagattanya93
- Apr 5, 2023
- 1 min read
ਲੁਧਿਆਣਾ:4 ਅਪ੍ਰੈਲ

ਬੀਤੇ ਦਿਨੀਂ ਹੋਈ ਸੂਬੇ ਭਰ ਵਿਚ ਬੇ ਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ । ਇਸੇ ਹੀ ਲੜੀ ਤਹਿਤ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਸ਼ਹਿਰ ਦੇ ਨੇੜਲੇ ਇਲਾਕਿਆਂ ਵਿੱਚ ਕਿਸਾਨਾਂ ਨੂੰ ਮਿਲ ਕੇ ਬਰਸਾਤ ਨਾਲ ਖਰਾਬ ਹੋਈ ਫਸਲ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਤੇ ਕਿਸਾਨ ਵੀਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਕੁਦਰਤੀ ਆਫਤ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਜਲਦ ਤੋਂ ਜਲਦ ਗਿਰਦਾਵਰੀ ਦੀ ਪ੍ਰਕ੍ਰਿਆ ਵਿੱਚ ਤੇਜੀ ਲਿਆਉਣ ਤਾਂ ਜੋ ਕਿਸਾਨ ਵੀਰਾਂ ਨੂੰ ਜਲਦ ਤੋਂ ਜਲਦ ਸਰਕਾਰ ਵੱਲੋ ਮੁਆਵਜਾ ਜਾਰੀ ਕੀਤਾ ਜਾ ਸਕੇ । ਇਸ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਸ਼ਹਿਰ ਦੇ ਨੇੜਲੇ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਨੁਕਸਾਨੀ ਗਈ ਫਸਲ ਸਬੰਧੀ ਜਾਣਕਾਰੀ ਇਕੱਤਰ ਕਰ ਭਰੋਸਾ ਦਿਤਾ ਗਿਆ ਕਿ ਉਹਨਾਂ ਦੀ ਨੁਕਸਾਨੀ ਗਈ ਫਸਲ ਦਾ ਪੂਰੀ ਇਮਾਨਦਾਰੀ ਦੇ ਨਾਲ ਮੁਆਵਜ਼ਾ ਦਿੱਤਾ ਜਾਵੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਕ ਇਮਾਨਦਾਰ ਸਰਕਾਰ ਹੈ ਅਤੇ ਸੂਬਾ ਵਾਸੀਆਂ ਦੇ ਹਰ ਦੁਖ ਸੁਖ ਵਿਚ ਨਾਲ ਖੜੀ ਹੈ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰਾਂ ਤੋਂ ਇਲਾਵਾ ਪਿੰਡ ਵਾਸੀ ਵੀ ਹਾਜਰ ਸਨ ।





Comments