ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਹਾਈਵੇਅ ਜਾਮ
- bhagattanya93
- Nov 21, 2023
- 1 min read
ਜਲੰਧਰ, 21 ਨਵੰਬਰ 2023
ਕਿਸਾਨਾਂ ਦੇ ਵਲੋਂ ਗੰਨੇ ਦੇ ਰੇਟ ਵਧਾਉਣ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਬੀਕੇਯੂ ਦੋਆਬਾ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਹਾਈਵੇਅ ਜਾਮ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਵੀ ਤੈਨਾਤ ਹੋ ਗਏ ਹਨ।
Comments