ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
- bhagattanya93
- Jul 11
- 1 min read
11/07/2025

ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 11 ਜੁਲਾਈ ਨੂੰ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਰਹੇਗਾ, ਜਿਸ ਨਾਲ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। 12 ਜੁਲਾਈ ਤੋਂ 15 ਜੁਲਾਈ ਤੱਕ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਅਤੇ ਇਸ ਤੋਂ ਬਾਅਦ 16 ਜੁਲਾਈ ਨੂੰ ਫਿਰ ਤੋਂ ਮੌਸਮ ਦਾ ਯੈਲੋ ਅਲਰਟ ਰਹੇਗਾ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ ਅਤੇ ਕਈ ਥਾਵਾਂ ’ਤੇ ਮੀਂਹ ਵੀ ਪਿਆ। 24 ਘੰਟਿਆਂ ਦੌਰਾਨ ਸੂਬੇ ਦਾ ਔਸਤਮਨ ਤਾਪਮਾਨ 2.4 ਡਿਗਰੀ ਸੈਲਸੀਅਸ ਹੇਠਾਂ ਡਿੱਗਿਆ ਹੈ, ਜਿਹੜਾ ਕਿ ਆਮ ਤੋਂ 4.6 ਡਿਗਰੀ ਹੇਠਾਂ ਹੈ।

Comments