ਕਦੋਂ ਖੁੱਲਣਗੇ ਸਕੂਲ... 4 ਨੂੰ ਜਾਂ 8 ਨੂੰ? ਜਾਣੋ ਤਾਜ਼ਾ ਅਪਡੇਟ
- bhagattanya93
- Sep 2
- 2 min read
02/09/2025

ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਹੜ੍ਹਾਂ ਅਤੇ ਤੇਜ਼ ਮੀਂਹ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਸੀ। ਦੱਸ ਦਈਏ ਕਿ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ ਨਾਲ ਇਸ ਬਾਰੇ ਚਰਚਾ ਕੀਤੀ। ਜਿਸ ਤੋਂ ਬਾਅਦ ਮੰਤਰੀ ਬੈਂਸ ਨੇ ਇਸ ਦਾ ਐਲਾਨ ਕੀਤਾ।
ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਵਿੱਚ ਮਿਤੀ 3 ਸਤੰਬਰ 2025 ਤੱਕ ਬੰਦ ਰਹਿਣਗੇ। ਬੀਤੇ ਕੱਲ੍ਹ ਕਾਲਜਾਂ ਨੂੰ ਲੈਕੇ ਵੀ ਇਹੀ ਐਲਾਨ ਕੀਤਾ ਗਿਆ।
ਸੂਬੇ ਦੇ ਤਾਜ਼ਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ 5 ਤਰੀਕ ਨੂੰ ਸੂਬੇ ਵਿਚ ਈਦ-ਏ-ਮਿਲਾਦ ਦੀ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਹਾਲਾਂਕਿ ਇਹ ਰਾਖਵੀਂ ਛੁੱਟੀ ਹੈ ਅਤੇ ਸਕੂਲ-ਕਾਲਜਾਂ ਲਈ ਕੋਈ ਦਿਸ਼ਾ ਨਿਰਦੇਸ਼ ਅਜੇ ਤੱਕ ਪ੍ਰਸ਼ਾਸਨ ਵੱਲੋਂ ਨਹੀਂ ਮਿਲੇ ਹਨ। ਤੇ ਅਗਲੇ ਦੋ ਦਿਨ- 6 ਅਤੇ 7 ਸਤੰਬਰ ਨੂੰ ਸ਼ਨੀਵਾਰ-ਐਤਵਾਰ ਹੋਣ ਕਰਕੇ ਤਕਰੀਬਨ ਮੁਲਾਜ਼ਮਾਂ ਨੂੰ ਛੁੱਟੀ ਰਹਿੰਦੀ ਹੀ ਹੈ। ਤਾਜ਼ਾ ਹਾਲਾਤਾਂ ਨੂੰ ਦੇਖਦਿਆਂ ਮਾਪੇ ਕਿਆਸ ਲਗਾ ਰਹੇ ਹਨ ਕਿ ਛੁੱਟੀਆਂ ਵਿਚ ਵਾਧਾ ਐਤਵਾਰ ਤੱਕ ਕੀਤਾ ਜਾ ਸਕਦਾ ਹੈ। ਇਹ ਸਿਰਫ ਕਿਆਸਰਾਈਆਂ ਹਨ ਅਤੇ ਸਰਕਾਰ ਵੱਲੋਂ ਅਧਿਕਾਰਤ ਐਲਾਨ ਦਾ ਇੰਤਜ਼ਾਰ ਕਰਨ ਵਿਚ ਹੀ ਬਿਹਤਰੀ ਹੈ।
ਹੋਰ ਪੈ ਸਕਦਾ ਹੈ ਮੀਂਹ
ਮਾਨਸੂਨ ਦੀ ਆਫ਼ਤ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਹਫੜਾ-ਦਫੜੀ ਮਚੀ ਹੋਈ ਹੈ। ਪੰਜਾਬ ਵਿੱਚ ਸੋਮਵਾਰ ਸ਼ਾਮ ਤੋਂ ਰਾਤ ਭਰ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਭਾਰੀ ਮੀਂਹ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਵਿਚ ਪੰਜਾਬ ਦੇ ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹਰਿਆਣਾ ਦੇ ਅੰਬਾਲਾ, ਕੈਥਲ, ਕੁਰੂਕਸ਼ੇਤਰ, ਪੰਚਕੂਲਾ ਅਤੇ ਯਮੁਨਾਨਗਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।





Comments