ਖੋਲ੍ਹੇ ਗਏ 4 ਫਲੱਡ ਗੇਟ, BBMB ਵੱਲੋਂ ਚੇਤਾਵਨੀ ਜਾਰੀ
- bhagattanya93
- Jul 28
- 1 min read
28/07/2025

ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਨਿਕਟ ਤਲਵਾਡਾ ਨੇੜੇ ਸਥਿਤ ਪੌਂਗ ਡੈਮ ਵਿੱਚ ਪਿਛਲੇ ਚਾਰ ਦਿਨਾਂ ਦੌਰਾਨ ਪਾਣੀ ਪੱਧਰ ਵਿੱਚ 14 ਫੁੱਟ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਕਾਰਨ BBMB ਵਿਭਾਗ ਵੱਲੋਂ ਸ਼ਾਹ ਨਹਿਰ ਬੈਰਾਜ ਦੇ 4 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਤਾਂ ਜੋ ਵਧ ਰਹੇ ਪਾਣੀ ਨੂੰ ਸੁਰੱਖਿਅਤ ਢੰਗ ਨਾਲ ਬਿਆਸ ਦਰਿਆ ਵਿੱਚ ਛੱਡਿਆ ਜਾ ਸਕੇ।
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਹੋ ਰਹੀ ਲਗਾਤਾਰ ਮੀਂਹ ਦੇ ਚਲਦੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1343.19 ਫੁੱਟ ਤੱਕ ਪਹੁੰਚ ਗਿਆ ਹੈ। ਇਸ ਝੀਲ ਵਿੱਚ ਪਾਣੀ ਦੀ ਆਮਦ 29,265 ਕਿਊਸਿਕ ਦਰਜ ਕੀਤੀ ਗਈ ਹੈ, ਜਦਕਿ ਡੈਮ ਤੋਂ 18,502 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
BBMB ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ, ਸ਼ਾਹ ਨਹਿਰ ਬੈਰਾਜ ਵਿੱਚ ਪਾਣੀ ਦੀ ਉਚਾਈ 330.700 ਮੀਟਰ ਤੱਕ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਪਾਣੀ ਨੂੰ ਨਿਯੰਤਰਿਤ ਤਰੀਕੇ ਨਾਲ ਬਿਆਸ ਦਰਿਆ ਵਿੱਚ ਛੱਡਣ ਲਈ 4 ਫਲੱਡ ਗੇਟ ਖੋਲ੍ਹੇ ਗਏ ਹਨ।ਵਿਭਾਗ ਵੱਲੋਂ ਪੰਜਾਬ ਅਤੇ ਹਿਮਾਚਲ ਦੇ ਦਰਿਆ ਕਿਨਾਰੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਦਰਿਆਵਾਂ ਦੇ ਨੇੜੇ ਨਾ ਜਾਣ। ਇਸ ਸਾਵਧਾਨੀ ਨਾਲ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।





Comments