google-site-verification=ILda1dC6H-W6AIvmbNGGfu4HX55pqigU6f5bwsHOTeM
top of page

ਖੰਨਾ 'ਚ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਆਤਮਹੱ+ਤਿ+ਆ, ਕਈ ਦਿਨਾਂ ਤੋਂ ਸਨ ਲਾਪਤਾ

  • Jan 28, 2024
  • 1 min read

28/01/2024

ਦੋਰਾਹਾ ਨਹਿਰ 'ਚ ਪ੍ਰੇਮੀ ਜੋੜੇ ਨੇ ਛਾਲ ਮਾਰ ਕੇ ਆਤਮਹੱਤਿਆ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦਾ ਆਪੋ-ਆਪਣਾ ਪਰਿਵਾਰ ਸੀ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਉਨ੍ਹਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਰਾਤ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿੱਚੋਂ ਮਿਲੀਆਂ ਹਨ। ਮ੍ਰਿਤਕ ਪ੍ਰੇਮੀ ਦੋਰਾਹਾ ਨੇੜਲੇ ਪਿੰਡ ਜਟਾਣਾ ਦਾ ਰਹਿਣ ਵਾਲਾ ਸੀ ਤੇ ਉਸਦੀ ਸਾਥਣ ਸਮਰਾਲਾ ਦੇ ਪਿੰਡ ਰੂਪਲੋਂ ਦੀ ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ ਦੋਵਾਂ ਦੇ ਰਿਸ਼ਤੇ ਦਾ ਇਕ ਦੂਜੇ ਦੇ ਘਰਦਿਆਂ ਨੂੰ ਪਤਾ ਲੱਗ ਗਿਆ ਸੀ। ਇਸ ਕਾਰਨ ਦੋਵਾਂ ਨੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ। ਧਾਰਾ 174 ਦੀ ਕਾਰਵਾਈ ਕੀਤੀ ਗਈ।

Comments


Logo-LudhianaPlusColorChange_edited.png
bottom of page