ਗੋਲੀ ਲੱਗਣ ਨਾਲ ਨੌਜਵਾਨ ਦੀ ਮੌ*ਤ
- bhagattanya93
- Nov 20
- 1 min read
20/11/2025

ਬੀਤੀ ਦੇਰ ਰਾਤ ਮੋਗਾ ਦੇ ਪਿੰਡ ਭਾਗੀਕੇ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਮ੍ਰਿਤਕ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਦੇਰ ਰਾਤ ਗੋਲੀ ਲੱਗਣ ਨਾਲ ਹਰਮਨਦੀਪ ਸਿੰਘ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਪੁਲਿਸ ਵੀ ਦੱਸਣ ਤੋਂ ਇਨਕਾਰੀ ਹੈ। ਸੂਤਰਾਂ ਮੁਤਾਬਕ ਕਤਲ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਜ਼ਾਰ ਵਿਚ ਚਿੱਟੇ ਦਿਨ ਫਾਇਰਿੰਗ ਦੀ ਘਟਨਾ ਵਾਪਰੀ ਸੀ।





Comments