google-site-verification=ILda1dC6H-W6AIvmbNGGfu4HX55pqigU6f5bwsHOTeM
top of page

ਗੁਰਦਾਸ ਮਾਨ ਨੇ ਹੜ੍ਹ ਪੀੜਤਾਂ ਦੀ ਮਦਦ ਲਈ 25 ਲੱਖ ਰੁਪਏ ਦੇਣ ਦਾ ਕੀਤਾ ਐਲਾਨ

  • Aug 31, 2025
  • 1 min read

31/08/2025

ਪੰਜਾਬ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 25 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਗੁਰਦਾਸ ਮਾਨ ਨੇ ਸਿਰਫ ਪੈਸਾ ਹੀ ਨਹੀਂ, ਸਗੋਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਦਵਾਈਆਂ ਭੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ। ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਮਾਨ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਹਰ ਕਿਸੇ ਨੂੰ ਅੱਗੇ ਆ ਕੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਸਭ ਮਿਲ ਕੇ ਇਸ ਔਖੇ ਵੇਲੇ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦਾ ਸਾਥ ਦੇਣ।

Comments


Logo-LudhianaPlusColorChange_edited.png
bottom of page