ਘਰ ਦੇ ਬਾਹਰ ਬੈਠੇ ਨੌਜਵਾਨ 'ਤੇ 3 ਅਣਪਛਾਤੇ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਮੁੰਡੇ ਦੀ ਹਾਲਤ ਗੰਭੀਰ
- bhagattanya93
- Jun 24
- 1 min read
24/06/2025

ਮੋਗਾ ਦੇ ਮਹਾਵੀਰ ਨਗਰ 'ਚ ਤਿੰਨ ਅਣਪਛਾਤੇ ਲੋਕਾਂ ਵੱਲੋਂ ਇੱਕ ਨੌਜਵਾਨ ਨੂੰ 4 ਤੋਂ 5 ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਨੌਜਵਾਨ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਬੈਠਾ ਹੋਇਆ ਸੀ, ਉਦੋਂ ਹੀ ਤਿੰਨ ਅਣਜਾਣ ਲੋਕ ਉਥੇ ਪਹੁੰਚੇ ਅਤੇ ਉਸ 'ਤੇ ਗੋਲੀਆਂ ਚਲਾਈਆਂ। ਵਾਰਦਾਤ ਨੂੰ ਅੰਜਾਮ ਦੇ ਕੇ ਉਹ ਮੌਕੇ ਤੋਂ ਫਰਾਰ ਹੋ ਗਏ।

ਜ਼ਖ਼ਮੀ ਨੌਜਵਾਨ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਵੇਖਦਿਆਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ।

ਦੂਜੇ ਪਾਸੇ, ਜਿਵੇਂ ਹੀ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ, ਤੁਰੰਤ ਡੀਐਸਪੀ ਸਮੇਤ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਥਾਣਾ ਮੁਖੀ ਵਰੁਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਵੀਰ ਨਗਰ 'ਚ ਗੋਲੀ ਚਲਣ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਸਾਹਿਲ ਕੁਮਾਰ ਨਾਮਕ ਨੌਜਵਾਨ ਨੂੰ ਗੋਲੀ ਲੱਗੀ ਹੈ। ਉਸ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਇਲਾਜ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ






Comments