ਘਰ ਦੀ ਕੰਧ ਉਪਰੋਂ ਦੀ ਨੌਜਵਾਨ ਦੇ ਮਾਰੀਆਂ ਗੋਲੀ*ਆਂ, ਮਾਂ-ਭੈਣ ਦੇ ਸਾਹਮਣੇ ਲ.ਹੂ-ਲੁ.ਹਾਣ ਕੀਤਾ ਨੌਜਵਾਨ
- bhagattanya93
- Jul 29
- 1 min read
29/07/2025

ਮਾਛੀਵਾੜਾ ਥਾਣੇ ਦੇ ਅਧੀਨ ਆਉਂਦੇ ਪਿੰਡ ਚੱਕ ਲੋਹਟ ਵਿੱਚ ਅੱਜ ਸਵੇਰੇ ਇਕ ਨੌਜਵਾਨ ‘ਤੇ ਚਾਰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਹਮਲਾਵਰ ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋਏ ਅਤੇ ਕਰੀਬ 20 ਸਾਲਾ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਗਏ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਜ਼ਖਮੀ ਨੌਜਵਾਨ ਨੂੰ ਰੋਪੜ ਦੇ ਸਰਕਾਰੀ ਹਸਪਤਾਲ ’ਚ ਇਲਾਜ ਲਈ ਲੈ ਗਏ, ਹਾਲਾਤ ਗੰਭੀਰ ਦੱਸੇ ਜਾ ਰਹੇ ਹਨ। ਜ਼ਿਲ੍ਹਾ ਖੰਨਾ ਦੇ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਵੱਖ-ਵੱਖ ਕੋਣਾਂ ਤੋਂ ਜਾਂਚ ਜਾਰੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।





Comments