ਚੰਗੇ ਭਵਿੱਖ ਦੀ ਆਸ 'ਚ ਕੈਨੇਡਾ ਆਏ ਇਕ ਹੋਰ 20 ਸਾਲਾ ਪੰਜਾਬੀ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿ*ਆ
- bhagattanya93
- Jul 1
- 1 min read
01/07/2025

ਬੀਤੇ ਕੱਲ੍ਹ ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸ਼ਹਿਰ 'ਚ ਚੰਗੀ ਪੜ੍ਹਾਈ ਦੀ ਆਸ 'ਤੇ ਆਪਣੇ ਚੰਗੇਰੇ ਭਵਿੱਖ ਦੀ ਆਸ ਵਿਚ ਕਰੀਬ ਇਕ ਸਾਲ ਪਹਿਲਾਂ ਆਏ ਪੰਜਾਬੀ ਨੌਜਵਾਨ ਹਰਸ਼ਾਨਦੀਪ ਸਿੰਘ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਮੁਟੇਰੀ ਜੱਟਾਂ ਨਾਲ ਸੰਬੰਧਤ ਇਹ ਵੀਹ ਕੁ ਸਾਲਾ ਨੌਜਵਾਨ ਤੇ ਸਾਲ ਕੁ ਪਹਿਲਾਂ ਹੀ ਕੈਨੇਡਾ ਆਇਆ ਸੀ। ਇੱਥੇ ਇਹ ਪੜ੍ਹਾਈ ਦੇ ਨਾਲ-ਨਾਲ ਇਕ ਕੰਪਨੀ 'ਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਸੀ। ਸੂਤਰਾਂ ਮੁਤਾਬਕ ਸਵੇਰੇ ਇਕ ਘਰ ਵਿਚ ਗੜਬੜੀ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁਲਿਸ ਵੀ ਪਹੁੰਚ ਗਈ ਸੀ। ਉਸ ਵੇਲੇ ਹਰਸ਼ਾਨਦੀਪ ਗੰਭੀਰ ਹਾਲਤ 'ਚ ਜ਼ਮੀਨ 'ਤੇ ਡਿੱਗਿਆ ਹੋਇਆ ਸੀ। ਪੁਲਿਸ ਨੇ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਭੇਜਿਆ ਪਰ ਜ਼ਖ਼ਮਾਂ ਦੀ ਗੰਭੀਰਤਾ ਕਾਰਨ ਨੌਜਵਾਨ ਦੀ ਹਸਪਤਾਲ 'ਚ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ 'ਤੇ ਪਹਿਲੇ ਦਰਜੇ ਦੇ ਦੋਸ਼ ਲਗਾਏ ਗਏ ਹਨ। ਮੌਤ ਦੀ ਇਸ ਖ਼ਬਰ ਨਾਲ ਜਿੱਥੇ ਇੱਧਰ ਪੰਜਾਬੀ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ ਤੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ। ਪਰਿਵਾਰ ਲਈ ਤਾਂ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਤੇ ਸਾਰੇ ਨਗਰ 'ਚ ਇਹ ਖ਼ਬਰ ਸੁਣਦੇ ਸਾਰ ਹੀ ਸੋਗ ਦੀ ਲਹਿਰ ਦੌੜ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਤੇ ਬਾਰੀਕੀ ਨਾਲ ਜਾਂਚ ਜਾਰੀ ਹੈ ਤੇ ਇਸ ਹੱਤਿਆ ਪਿੱਛੇ ਕਾਰਨ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।






Comments