google-site-verification=ILda1dC6H-W6AIvmbNGGfu4HX55pqigU6f5bwsHOTeM
top of page

ਚੰਨ ਨਜ਼ਰ ਆਇਆ, ਪਹਿਲਾ ਰੋਜਾ ਅੱਜ : ਸ਼ਾਹੀ ਇਮਾਮ ਪੰਜਾਬ

  • Mar 11, 2024
  • 1 min read

ਲੁਧਿਆਣਾ, 11 ਮਾਰਚ

ਅੱਜ ਇੱਥੇ ਪੰਜਾਬ ਦੇ ਮੁਸਲਮਾਨਾਂ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੂਰੇ ਪੰਜਾਬ ਭਰ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਹ ਐਲਾਨ ਕੀਤਾ ਕਿ ਰਮਜਾਨ ਦੇ ਪਵਿੱਤਰ ਮਹੀਨੇ ਦਾ ਚੰਨ ਨਜ਼ਰ ਆ ਗਿਆ ਹੈ ਇਸ ਲਈ 12 ਮਾਰਚ ਨੂੰ ਪਹਿਲਾ ਰੋਜਾ ਹੋਵੇਗਾ। ਇਸ ਪਵਿੱਤਰ ਮਹੀਨੇ ਦੇ ਸ਼ੁਰੂ ਹੋਣ ’ਤੇ ਸ਼ਾਹੀ ਇਮਾਮ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿਲੀ ਮੁਬਾਰਕਬਾਦ ਦਿੱਤੀ ।


Comments


Logo-LudhianaPlusColorChange_edited.png
bottom of page