google-site-verification=ILda1dC6H-W6AIvmbNGGfu4HX55pqigU6f5bwsHOTeM
top of page

ਚੂਰ-ਚੂਰ ਹੋਏ ਬਜ਼ੁਰਗ ਮਾਪਿਆਂ ਦੇ ਸੁਪਨੇ ! ਦੁਬਈ ਤੋਂ 30 ਸਾਲਾ ਗੁਰਜੰਟ ਦਾ ਮ੍ਰਿਤਕ ਸਰੀਰ ਪੰਜਾਬ ਪੁੱਜਾ

  • bhagattanya93
  • Jul 28
  • 1 min read

28/07/2025

ree

ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਜੰਟ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਕ ਸਿਹਤ ਖਰਾਬ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵੱਲੋਂ ਕੀਤਾ ਗਿਆ ਹੈ।


ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਗੁਰਜੰਟ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।


Comments


Logo-LudhianaPlusColorChange_edited.png
bottom of page