google-site-verification=ILda1dC6H-W6AIvmbNGGfu4HX55pqigU6f5bwsHOTeM
top of page

ਚਾਰ ਮਹੀਨਿਆਂ ’ਚ 19880 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ, ਪੁਲਿਸ ਦਾ ਦਾਅਵਾ

  • Jul 2, 2025
  • 1 min read

02/07/2025

ਯੁੱਧ ਨਸ਼ਿਆਂ ਵਿਰੁੱਧ ਨੂੰ ਚਾਰ ਮਹੀਨੇ ਪੂਰੇ ਹੋ ਗਏ ਹਨ। ਪੁਲਿਸ ਨੇ 1 ਮਾਰਚ ਤੋਂ ਹੁਣ ਤੱਕ 12135 ਮੁਕਦਮੇ ਦਰਜ ਕਰਕੇ 19880 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ 786 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।


ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 786 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਟੀਮਾਂ ਨੇ 301 ਕਿਲੋਗ੍ਰਾਮ ਅਫੀਮ, 158 ਕੁਇੰਟਲ ਭੁੱਕੀ, 11 ਕਿਲੋਗ੍ਰਾਮ ਚਰਸ, 300 ਕਿਲੋਗ੍ਰਾਮ ਗਾਂਜਾ, 2.9 ਕਿਲੋਗ੍ਰਾਮ ਆਈਸੀਈ, 27.99 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.58 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।


ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 3.5 ਕਿਲੋ ਅਫੀਮ, 10 ਕਿਲੋ ਭੁੱਕੀ, 13667 ਨਸ਼ੀਲੀਆਂ ਗੋਲੀਆਂ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਪੁਲਿਸ ਟੀਮਾਂ ਨੇ ਰਾਜ ਭਰ ‘ਚ 418 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 428 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

Comments


Logo-LudhianaPlusColorChange_edited.png
bottom of page