ਚਰਿੱਤਰ 'ਤੇ ਸ਼ੱਕ ਨੂੰ ਲੈਕੇ ਪਤਨੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਇਲਾਜ ਦੌਰਾਨ ਮੌ+ਤ
- Jan 9, 2024
- 2 min read
Updated: Jan 10, 2024
09/01/2024
ਮੋਗਾ ਅੰਦਰ ਪੈਂਦੇ ਪਿੰਡ ਬਹੋਨਾ 'ਚ, ਪਤਨੀ ਦੇ ਚਰਿੱਤਰ 'ਤੇ ਸ਼ੱਕ ਕਾਰਨ ਪਤੀ ਨੇ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਲਾਜ ਦੌਰਾਨ ਉਸ ਦੀ ਮੌਤ ਹੋਣ ਦਾ ਸਮਾਚਾਰ ਹੈ।
ਪੁਲਿਸ ਨੇ ਗੁਆਂਢੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ
ਜਾਣਕਾਰੀ ਅਨੁਸਾਰ, ਮੋਗਾ ਦੇ ਪਿੰਡ ਬਹੋਨਾ 'ਚ ਐਤਵਾਰ ਸਵੇਰੇ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਾਰਨ ਇਕ ਔਰਤ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਹਮਲੇ ਵਿਚ ਜ਼ਖ਼ਮੀ ਔਰਤ ਦੀਆਂ ਦੋਵੇਂ ਬਾਹਾਂ ਅਤੇ ਸਿਰ ਬੁਰੀ ਤਰ੍ਹਾਂ ਵੱਢਿਆ ਗਿਆ ਅਤੇ ਉਸ ਦੀ ਇਕ ਅੱਖ ਵੀ ਬਾਹਰ ਆ ਗਈ। ਪਿੰਡ ਵਾਸੀਆਂ ਨੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਔਰਤ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ ਅਤੇ ਫਰੀਦਕੋਟ ਵਿਖੇ ਇਲਾਜ ਦੌਰਾਨ ਔਰਤ ਸਰਬਜੀਤ ਕੌਰ ਦੀ ਮੌਤ ਹੋ ਗਈ।
ਪੁਲਿਸ ਨੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮ੍ਰਿਤਕਾ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੀ ਮਾਂ ਸਰਬਜੀਤ ਕੌਰ ਦੇ ਇਕ ਲੜਕੇ ਨਾਲ ਨਾਜਾਇਜ਼ ਸਬੰਧ ਸਨ ਅਤੇ ਘਟਨਾ ਵਾਲੇ ਦਿਨ ਉਹ ਉਸ ਦੇ ਘਰ ਆਇਆ ਹੋੋੋਇਆ ਸੀ ਅਤੇ ਪਿਤਾ ਨੇ ਗੁੱਸੇ ਵਿਚ ਆ ਕੇ ਉਸ 'ਤੇ ਹਮਲਾ ਕਰ ਦਿੱਤਾ। ਸੋਮਵਾਰ ਨੂੰ ਮੇਰੀ ਮਾਂ ਤੇ ਉਸ ਮੁੰਡੇ ਨੇ ਕੋਰਟ ਮੈਰਿਜ ਕਰਨੀ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਸਪੀਡੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬਹੋਨਾ, ਮੋਗਾ ਦੀ ਰਹਿਣ ਵਾਲੀ ਸਰਬਜੀਤ ਕੌਰ ਨੂੰ ਉਸਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਸੀ। ਸਰਬਜੀਤ ਕੌਰ ਦੀ ਅੱਜ ਫਰੀਦਕੋਟ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਸਰਬਜੀਤ ਕੌਰ ਦਾ ਪਤੀ ਉਸ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ।ਸਰਬਜੀਤ ਕੌਰ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।







Comments