ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ, ਸਮਰਥਨ ‘ਚ 5 ਨੂੰ ਦੇਸ਼ ਭਰ ‘ਚ ਕਿਸਾਨ ਕਰਨਗੇ ਇਕ ਦਿਨ ਦੀ ਭੁੱਖ ਹੜਤਾਲ
- Ludhiana Plus
- Mar 2
- 1 min read
02/03/2025

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਪਰ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸ਼ਨਿੱਚਰਵਾਰ ਨੂੰ 96ਵੇਂ ਦਿਨ ਵੀ ਜਾਰੀ ਰਿਹਾ। 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ 'ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ 100 ਕਿਸਾਨ ਇਕ ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ ਅਤੇ ਇਸ ਦੇ ਨਾਲ ਹੀ ਦੇਸ਼ ਭਰ ਦੇ ਜ਼ਿਲ੍ਹਾ/ਤਹਿਸੀਲ ਪੱਧਰ ਉੱਪਰ ਕਿਸਾਨ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ।
ਇਸ ਮੌਕੇ ਹਰਿਆਣਾ ਤੋ ਕਿਸਾਨ ਆਗੂ ਅਭਿਮੰਨਯੂ ਕੋਹਾੜ ਨੇ ਕਿਹਾ ਕਿ ਕੱਲ੍ਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਸਰਕਾਰਾਂ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਜੋ ਪਹਿਲਾਂ ਹੀ ਲਗਾਤਾਰ ਕਈ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਆਰਥਿਕ ਤੌਰ ਤੇ ਟੁੱਟ ਚੁੱਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ 'ਤੇ ਦਾਤਾ ਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ 100 ਕਿਸਾਨ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ ਅਤੇ ਇਸ ਦੇ ਨਾਲ ਹੀ ਦੇਸ਼ ਭਰ ਦੇ ਜ਼ਿਲ੍ਹਾ/ਤਹਿ ਪੱਧਰ ਉੱਪਰ ਕਿਸਾਨ ਇਕ ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ। ਉਨ੍ਹਾਂ ਦੱਸਿਆ ਕਿ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਐਮਐਸਪੀ ਦੇ ਗਰਾਊਂਡ ਟੀ ਕਾਨੂੰਨ ਦੇ ਮੁੱਦੇ ਉੱਪਰ ਦਾਤਾ ਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਕਿਸਾਨ ਮੋਰਚਿਆਂ ਉੱਪਰ ਮਹਿਲਾ ਪੰਚਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਵਿੱਚ ਐਮਐਸਪੀ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਦੇਸ਼ ਭਰ ਵਿੱਚ ਸੂਬਾ ਪੱਧਰ ’ਤੇ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ।





Comments