google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ

  • bhagattanya93
  • Aug 27, 2023
  • 2 min read

ਅੰਮ੍ਰਿਤਸਰ 27, ਅਗਸਤ 2023

ree

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਜਗਤਾਰ ਸਿੰਘ ਜੀ ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ 'ਚ ਆਖ਼ਰੀ ਸਾਹ ਲਏ। ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵੱਲੋਂ ਦਿੱਤੀ ਗਈ। ਗਿਆਨੀ ਜਗਤਾਰ ਸਿੰਘ ਜੀ ਨੇ ਸ੍ਰੀ ਹਰਮੰਦਿਰ ਸਾਹਿਬ 'ਚ ਮੁੱਖ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾਵਾਂ ਦਿੱਤੀਆਂ 'ਤੇ ਪੰਥ ਦੀ ਸੇਵਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿੱਥੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ਉੱਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉ…

ਗਿਆਨੀ ਜਗਤਾਰ ਸਿੰਘ ਸਿਧਾਂਤਕ ਪੁਰਸ਼ ਸਨ ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ ਕੀਮਤਾਂ ਨੂੰ ਦੁਨੀਆ ਵਿੱਚ ਫ਼ੈਲਾਉਣ ਲਈ ਹਮੇਸ਼ਾ ਸੰਜੀਦਾ ਪਹੁੰਚ ਅਪਣਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸ਼ਖ਼ਸੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸਿੰਘ ਸਾਹਿਬ ਦੇ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰੀਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਗਹਿਰਾ ਅਫ਼ਸੋਸ ਪ੍ਰਗਟ ਕੀਤਾ।

ree

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ, "ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ.."

Comments


Logo-LudhianaPlusColorChange_edited.png
bottom of page