google-site-verification=ILda1dC6H-W6AIvmbNGGfu4HX55pqigU6f5bwsHOTeM
top of page

ਜਗਰਾਉਂ ਪੁਲ 'ਤੇ ਸਥਾਪਤ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤਾਂ 'ਤੇ ਸ਼ਰਧਾ ਦੇ ਫੁੱਲ ਕੀਤੇ ਅਰਪਣ

  • bhagattanya93
  • Sep 28, 2022
  • 1 min read

ree

ਲੁਧਿਆਣਾ, 28 ਸਤੰਬਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ115ਵੇਂ ਜਨਮ ਦਿਵਸ ਮੌਕੇਸਥਾਨਕ ਜਗਰਾਉਂ ਪੁਲ 'ਤੇ ਸਥਾਪਤ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗਰੂ ਜੀ ਦੇ ਬੁੱਤਾਂ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।


ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਆਲ੍ਹਾ ਅਧਿਕਾਰੀ ਵੀ ਮੌਜੂਦ ਸਨ।


ਵਿਧਾਇਕ ਭੋਲਾ ਨੇ ਕਿਹਾ ਕਿ ਨਿੱਜੀ ਜ਼ਿੰਦਗੀ ਤੋਂ ਉੱਪਰ ਉੱਠ ਕੇ ਭਾਰਤ ਅਤੇ ਭਾਰਤੀਆਂ ਦੇ ਭਵਿੱਖ ਲਈ ਜ਼ਾਲਮ ਅੰਗਰੇਜ਼ ਹਕੂਮਤ ਨਾਲ ਮੱਥਾ ਲਾਉਣ ਵਾਲੇ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ''ਮੈਂ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਉਹਨਾਂ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕਰਦਾ ਰਹੇਗਾ''।

ree

ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਅਤੇ ਅਨਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਹੋਵੇਗੀ।


ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ, ਆਜ਼ਾਦੀ ਘੁਲਾਟੀਆਂ ਦੇ ਦਰਸਾਏ ਮਾਰਗਾਂ 'ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਦ੍ਰਿੜ ਇਰਾਦੇ ਹੀ ਨਵੇਂ, ਹੱਸਦੇ, ਖੇਡਦੇ ਅਤੇ ਰੰਗਲੇ ਪੰਜਾਬ ਦੀ ਰਚਨਾ ਕਰਨ ਵਿੱਚ ਸਹਾਈ ਸਿੱਧ ਹੋਣਗੇ।


ਉਨ੍ਹਾ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਯਤਨਸ਼ੀਲ ਹੈ। ਉਨ੍ਹਾ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜਿਕ ਕੁਰੀਤੀਆਂ ਦਾ ਖ਼ਾਤਮਾ, ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ, ਬੇਰੁਰਜ਼ਗਾਰੀ ਅਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

Comments


Logo-LudhianaPlusColorChange_edited.png
bottom of page