ਜਲੰਧਰ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ: ਛੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਨੌਕਰੀਓਂ ਬਰਖ਼ਾਸਤ, ਜਾਣੋ ਵਜ੍ਹਾ
- bhagattanya93
- Dec 20, 2023
- 1 min read
20/12/2023
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਛੇ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ ਜੋ ਐਕਸ ਇੰਡੀਆ ਲੀਵ ’ਤੇ ਵਿਦੇਸ਼ ਗਏ ਹੋਏ ਹਨ। ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਿਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਹੈ, ਉਨ੍ਹਾਂ ’ਚੋਂ ਦੋ ਹੈੱਡ ਕਾਂਸਟੇਬਲ, ਇਕ ਮਹਿਲਾ ਕਾਂਸਟੇਬਲ, ਇਕ ਸੀਨੀਅਰ ਕਾਂਸਟੇਬਲ ਤੇ ਦੋ ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਕਮਿਸ਼ਨਰ ਨੇ ਨੌਕਰੀ ਤੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਹੈ। ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਦੱਸਿਆ ਗਿਆ ਹੈ ਕਿ ਇਨ੍ਹਾਂ ਕਰਮਚਾਰੀਆਂ ’ਚੋਂ ਇਕ ਲੰਬੇ ਸਮੇਂ ਤੋਂ ਡਿਊਟੀ ਤੋਂ ਗ਼ੈਰ-ਹਾਜ਼ਰ ਹੈ ਤੇ ਬਾਕੀ ਐਕਸ ਇੰਡੀਆ ਲੀਵ ’ਤੇ ਕੈਨੇਡਾ ਤੇ ਆਸਟਰੇਲੀਆ ਗਏ ਹੋਏ ਹਨ ਜੋ ਕਿ ਛੁੱਟੀ ਖ਼ਤਮ ਹੋਣ ਦੇ ਬਾਵਜੂਦ ਵਾਪਸ ਨਹੀਂ ਆਏ। ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਜਿਸ ਦੀ ਚੰਗੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਸਾਰੀਆਂ ਸ਼ਿਕਾਇਤਾਂ ਸਹੀ ਪਾਈਆਂ ਗਈਆਂ ਤੇ ਕਾਨੂੰਨ ਮੁਤਾਬਕ ਤੁਰੰਤ ਇਨ੍ਹਾਂ ਕਰਮਚਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।
Comments