google-site-verification=ILda1dC6H-W6AIvmbNGGfu4HX55pqigU6f5bwsHOTeM
top of page

ਟੁੱਟ ਗਿਆ ਲੁਧਿਆਣਾ 'ਚ ਬੰਨ੍ਹ;ਹੱਥਾਂ ’ਚ ਆਈ 15 ਪਿੰਡਾਂ ਦੇ ਲੋਕਾਂ ਦੀ ਜਾਨ

  • bhagattanya93
  • Sep 5
  • 2 min read

05/09/2025

ree

ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਪਿੰਡ ਸਸਰਾਲੀ ਵਿਖੇ ਬੰਨ੍ਹ ਟੁੱਟਣ ਦੀ ਮੰਦਭਾਗੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਸ਼ਾਸਨ ਨੂੰ ਬੰਨ੍ਹ ਟੁੱਟਣ ਦੀ ਸੂਚਨਾ ਦੇ ਮਦਦ ਦੀ ਗੁਹਾਰ ਲਗਾਉਂਦੇ ਪਿੰਡ ਵਾਸੀਆਂ ਵੱਲੋਂ ਨਾਲ ਲੱਗਦੇ ਇਲਾਕਾ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਰਾਤ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 'ਤੇ ਆਉਣ ਕਾਰਨ ਪਾਣੀ ਛੱਡਿਆ ਗਿਆ ਸੀ। ਛੱਡੇ ਗਏ ਪਾਣੀ ਦੇ ਲੁਧਿਆਣਾ ਸਵੇਰੇ 4 ਵਜੇ ਤੱਕ ਪਹੁੰਚਣ ਦੀ ਗੱਲ ਆਖੀ ਗਈ ਸੀ l ਜਿਸ ਤੋਂ ਬਾਅਦ ਸਸਰਾਲੀ ਕਾਲੋਨੀ ਵਿਖੇ ਬੰਨ੍ਹ ਕਮਜ਼ੋਰ ਹੁੰਦੇ ਟੁੱਟਦੇ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਹਾਲਾਤਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦੇ ਨਜ਼ਦੀਕ ਨਗਰ ਵਾਸੀਆਂ ਨੂੰ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਪਿੰਡ ਸਸਰਾਲੀ ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਗੰਭੀਰ ਦਬਾਅ ਹੇਠ ਹੈ। ਪ੍ਰਸ਼ਾਸਨ ਵੱਲੋਂ ਬੰਨ੍ਹਾਂ ਦੀ ਰੱਖਿਆ ਅਤੇ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਬੰਨ੍ਹਾਂ ਵਿੱਚ ਕੋਈ ਚੀਰ ਜਾਂ ਨੁਕਸਾਨ ਹੁੰਦਾ ਹੈ, ਤਾਂ ਪਿੰਡ ਸਸਰਾਲੀ ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਗੰਭੀਰ ਦਬਾਅ ਹੇਠ ਹੈ। ਪ੍ਰਸ਼ਾਸਨ ਵੱਲੋਂ ਬੰਨ੍ਹਾਂ ਦੀ ਰੱਖਿਆ ਅਤੇ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਬੰਨ੍ਹਾਂ ਵਿੱਚ ਕੋਈ ਚੀਰ ਜਾਂ ਨੁਕਸਾਨ ਹੁੰਦਾ ਹੈ, ਤਾਂ ਪਿੰਡ ਸਸਰਾਲੀ,ਬੂੰਟ,ਰਾਵਤ,ਹਵਾਸ,ਸੀੜਾ,ਬੂਥਗੜ੍ਹ,ਮੰਗਲੀ ਟਾਂਡਾ,ਢੇਰੀ,ਖਵਾਜਕੇ,ਖਾਸੀ ਖੁਰਦ,ਮੰਗਲੀ ਕਾਦਰ,ਮੱਤੇਵਾੜਾ,ਮਾਂਗਟ,ਮਿਹਰਬਾਨ ਪਿੰਡ ਪ੍ਰਭਾਵਿਤ ਹੋ ਸਕਦੇ ਹਨ ਅਤੇ ਪਾਣੀ ਨਾਲ ਘਿਰੇ ਜਾਣ ਦਾ ਖਤਰੇ ਦੇ ਖਦਸ਼ੇ ਅਧੀਨ ਆਉਂਦੇ ਹਨ। ਕਿਸੇ ਵੀ ਐਮਰਜੰਸੀ ਹਾਲਾਤਾਂ ਚ ਪ੍ਰਸ਼ਾਸਨ ਵੱਲੋਂ ਲੋਕਾਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਦੇ ਹੁਕਮਾਂ ਦੀ ਪੂਰੀ ਪਾਲਣਾ ਕਰਨ ਦੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਰਿਹਾਇਸ਼ੀਆਂ ਦੀ ਸੁਰੱਖਿਆ ਨੂੰ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਤੁਹਾਡਾ ਸਹਿਯੋਗ ਹੀ ਜਾਨ ਅਤੇ ਸੰਪਤੀ ਦੇ ਨੁਕਸਾਨ ਤੋਂ ਬਚਾਉਂਦਾ ਹੈ।


ਰਿਹਾਇਸ਼ੀਆਂ ਇਲਾਕਿਆਂ ਲਈ ਜਾਰੀ ਕੀਤੀਆਂ ਹਦਾਇਤਾਂ

• ਉੱਚ ਸਤਰਕਤਾ ਤੇ ਰਹੋ ਅਤੇ ਹਾਲਾਤਾਂ ‘ਤੇ ਨਜ਼ਰ ਰੱਖੋ।

• ਜੇ ਤੁਹਾਡਾ ਘਰ ਦੋ ਮੰਜ਼ਿਲਾਂ ਵਾਲਾ ਹੈ ਤਾਂ ਸੁਰੱਖਿਆ ਵਾਸਤੇ ਪਹਿਲੀ ਮੰਜ਼ਿਲ ‘ਤੇ ਰਹੋ।

• ਜੇ ਤੁਸੀਂ ਹੇਠਲੇ ਇਲਾਕੇ ਜਾਂ ਇਕ ਮੰਜ਼ਿਲੀ ਘਰ ਵਿੱਚ ਰਹਿੰਦੇ ਹੋ ਤਾਂ ਘਰ ਨੂੰ ਥੋੜ੍ਹੇ ਸਮੇਂ ਲਈ ਖਾਲੀ ਕਰਕੇ ਸੁਰੱਖਿਅਤ ਥਾਂ ‘ਤੇ ਚਲੇ ਜਾਓ।

• ਆਪਣੇ ਜ਼ਰੂਰੀ ਕਾਗਜ਼ਾਤ ਅਤੇ ਮਹੱਤਵਪੂਰਨ ਸਮਾਨ ਨੂੰ ਪਾਣੀ-ਰੋਧੀ ਬੈਗਾਂ ਵਿੱਚ ਰੱਖੋ ਤਾਂ ਜੋ ਜ਼ਰੂਰਤ ਪੈਣ ‘ਤੇ ਤੁਰੰਤ ਨਾਲ ਲੈ ਜਾਇਆ ਜਾ ਸਕੇ।


• ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਨੂੰ ਸਭ ਤੋਂ ਪਹਿਲਾਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਓ।

• ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਸਕਿਊ ਸੈਂਟਰ ਬਣਾਏ ਗਏ ਹਨ, ਜਿੱਥੇ ਲੋਕ ਜਾ ਸਕਦੇ ਹਨ।

1. ਰਾਹੋਂ ਰੋਡ ਗੌਂਸਗੜ੍ਹ ਸਤਿਸੰਗ ਘਰ

2. ਚੰਡੀਗੜ੍ਹ ਰੋਡ ਮੁੰਡੀਆਂ ਸਤਿਸੰਗ ਘਰ

3. ਟਿੱਬਾ ਰੋਡ ਸਤਿਸੰਗ ਘਰ

4. ਕੈਲਾਸ਼ ਨਗਰ ਸਤਿਸੰਗ ਘਰ

5. ਪਿੰਡ ਸਸਰਾਲੀ ਦੇ ਨੇੜੇ ਰਾਧਾ ਸੁਆਮੀ ਸੈਂਟਰ

6. ਖਾਸੀ ਕਲਾਂ ਮੰਡੀ

7. ਖਾਸੀ ਕਲਾਂ ਸਕੂਲ

8. ਭੂਖੜੀ ਸਕੂਲ

9. ਮੱਤੇਵਾੜਾ ਸਕੂਲ

10. ਮੱਤੇਵਾੜਾ ਮੰਡੀ

ਐਮਰਜੈਂਸੀ ਸੰਪਰਕ:

• ਫਲੱਡ ਕੰਟਰੋਲ ਰੂਮ: 0161-2433100

• ਪੁਲਿਸ ਹੈਲਪਲਾਈਨ: 112


Comments


Logo-LudhianaPlusColorChange_edited.png
bottom of page