google-site-verification=ILda1dC6H-W6AIvmbNGGfu4HX55pqigU6f5bwsHOTeM
top of page

ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ : CM ਮਾਨ

  • Writer: Ludhiana Plus
    Ludhiana Plus
  • Oct 31, 2023
  • 1 min read

31 ਅਕਤੂਬਰ

CM ਭਗਵੰਤ ਮਾਨ ਨੇ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹਾਦਸਿਆਂ ਤੋਂ ਬਚਣ ਦੀ ਲੋੜ ਹੈ।

ਓਹਨਾ ਨੇ ਕਿਹਾ ਕਿ ਟਰੈਕਟਰ ਨੂੰ 'ਖੇਤਾਂ ਦਾ ਰਾਜਾ' ਕਿਹਾ ਜਾਂਦਾ ਹੈ ਅਤੇ ਸਟੰਟ ਕਰਕੇ ਇਸ ਨੂੰ ਖੁਦ ਲਈ ਜਾਨਲੇਵਾ ਨਾ ਬਣਾਓ। ਉਨ੍ਹਾਂ ਕਿਹਾ ਕੀ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਖਤਰਨਾਕ ਸਟੰਟ ਦਿਖਾਉਣ ਲਈ ਵੀ ਕੀਤੀ ਜਾ ਰਹੀ ਹੈ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਲੋਕ ਦੇ ਹੱਕ ਚ ਲਿੱਟਾਂਗੇਆ ਹੈ।


Comments


Logo-LudhianaPlusColorChange_edited.png
bottom of page