ਡੀਐੱਮਸੀ ਹਸਪਤਾਲ 'ਚ ਹੀ ਡਾਕਟਰਾਂ ਦੀ ਟੀਮ ਵੱਲੋਂ Gurpreet Gogi ਦਾ postmortem
- Ludhiana Plus
- Jan 11
- 1 min read
11/01/2025

ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬਸੀ ਗੋਗੀ ਦੀ ਬੀਤੀ ਦੇਰ ਰਾਤ ਸਿਰ ਵਿੱਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਆਖਿਆ ਕਿ ਮੁੱਢਲੀ ਪੜਤਾਲ ਦੇ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਐਕਸੀਡੈਂਟਲ ਫਾਇਰ ਸੀ । ਬੀਤੀ ਰਾਤ ਜਦੋਂ ਇਹ ਦਰਦਨਾਕ ਘਟਨਾ ਵਾਪਰੀ ਉਦੋਂ ਗੁਰਪ੍ਰੀਤ ਗੋਗੀ ਆਪਣੇ ਘਰ ਵਿੱਚ ਹੀ ਮੌਜੂਦ ਸਨ। ਖੂਨ ਨਾਲ ਲੱਥ ਪੱਥ ਵਿਧਾਇਕ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ । ਮ੍ਰਿਤਕ ਦਾ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਡੀਐੱਮਸੀ ਹਸਪਤਾਲ ਵੱਲ ਰਵਾਨਾ ਹੋ ਚੁੱਕੀ ਹੈ। ਵਿਧਾਇਕ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਅਮਨ ਅਰੋੜਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ । ਡਾਕਟਰ ਗੁਰਪ੍ਰੀਤ ਕੌਰ ਨੇ ਲਿਖਿਆ ਕਿ ਗੁਰਪ੍ਰੀਤ ਗੋਗੀ ਵੱਲੋਂ ਅਚਾਨਕ ਅਕਾਲ ਚਲਾਣਾ ਕਰ ਜਾਣਾ ਇੱਕ ਦੁਖਦਾਈ ਖ਼ਬਰ ਹੈ। ਉਹਨਾਂ ਆਖਿਆ ਕਿ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲਿਖਿਆ ਕਿ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਇੱਕ ਬੇਹਦ ਦੁਖਦਾਈ ਖਬਰ ਹੈ। ਉਹਨਾਂ ਆਖਿਆ ਕਿ ਪਰਮਾਤਮਾ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਅਸਥਾਨ ਦੇਣ ।





Comments