ਡੇਢ ਸਾਲ ਪਹਿਲਾਂ ਸਟੱਡੀ ਵੀਜ਼ਾ 'ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ; ਮਾਪਿਆਂ ਦਾ ਸੀ ਇਕਲੌਤਾ ਪੁੱਤਰ
- bhagattanya93
- Dec 30, 2023
- 1 min read
30/12/2023
ਕੋਟਕਪੂਰਾ ਨਿਵਾਸੀ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਨ ਲਈ ਗਿਆ ਸੀ ਜਿੱਥੇ ਬਿਮਾਰ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕੋਟਕਪੂਰਾ ਵਾਸੀ ਗੁਰਚਰਨ ਸਿੰਘ ਦਾ 21 ਸਾਲਾ ਪੁੱਤਰ ਕਰਨਵੀਰ ਸਿੰਘ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਹ ਵਿਨੀਪੈਗ 'ਚ ਰਹਿ ਰਿਹਾ ਸੀ। ਕਰਨਵੀਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਰਨਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਮਾਪਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।






Comments