ਡੱਬਵਾਲੀ ਨੇੜੇ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ, ਹਾਦਸੇ 'ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌ+ਤ
- bhagattanya93
- Jan 9, 2024
- 1 min read
Updated: Jan 10, 2024
09/01/2024
ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਵਿੱਚ ਸੋਮਵਾਰ ਨੂੰ ਇੱਕ ਬੇਕਾਬੂ ਕਾਰ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ।
ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾ ਗਈ
ਡੱਬਵਾਲੀ ਥਾਣਾ ਇੰਚਾਰਜ (ਸਿਟੀ) ਸਬ-ਇੰਸਪੈਕਟਰ ਸਲਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਕਾਰ ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ ਹੈ। ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਬ੍ਰੇਕ ਨਹੀਂ ਲਗਾਈ ਗਈ ਸੀ ਅਤੇ ਤੇਜ਼ ਰਫਤਾਰ ਨਾਲ ਗੱਡੀ ਟਕਰਾ ਗਈ।
ਵਾਹਨ 'ਚ ਇੱਕ ਹੀ ਪਰਿਵਾਰ ਦੇ ਜ਼ਿਆਦਾਤਰ ਲੋਕ ਸਨ ਸਵਾਰ
ਗੱਡੀ ਵਿੱਚ ਸਵਾਰ ਜ਼ਿਆਦਾਤਰ ਲੋਕ ਇੱਕੋ ਪਰਿਵਾਰ ਨਾਲ ਸਬੰਧਤ ਸਨ, ਜੋ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਵਸਨੀਕ ਸਨ। ਸਬ-ਇੰਸਪੈਕਟਰ ਸਿੰਘ ਨੇ ਦੱਸਿਆ ਕਿ ਉਹ ਹਿਸਾਰ ਵੱਲ ਜਾ ਰਹੇ ਸਨ ਤਾਂ ਪਿੰਡ ਸ਼ੇਰਗੜ੍ਹ ਨੇੜੇ ਹਾਦਸਾ ਵਾਪਰ ਗਿਆ।






Comments