ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਸਾਬਕਾ ਡੀਜੀਪੀ ਵਿਜੀਲੈਂਸ 'ਚ ਦਰਜ ਕਰਵਾਉਣਗੇ ਆਪਣਾ ਬਿਆਨ
- bhagattanya93
- Jun 27
- 1 min read
27/06/2025

ਡਰੱਗ ਮਨੀ ਮਾਮਲੇ 'ਚ ਫਸੇ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਿਜੀਲੈਂਸ 'ਚ ਆਪਣਾ ਬਿਆਨ ਦਰਜ ਕਰਵਾਉਣ ਲਈ ਸਹਿਮਤ ਹੋ ਗਏ ਹਨ। ਸਾਬਕਾ ਡੀਜੀਪੀ ਚਟੋਪਾਧਿਆਏ ਮਜੀਠੀਆ ਦੇ ਡਰੱਗ ਕਾਰੋਬਾਰ ਨਾਲ ਸਬੰਧਾਂ ਬਾਰੇ ਕਈ ਮਹੱਤਵਪੂਰਨ ਖੁਲਾਸੇ ਕਰ ਸਕਦੇ ਹਨ।

ਸਾਬਕਾ ਡੀਜੀਪੀ ਦੁਪਹਿਰ 2 ਵਜੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ, ਚੰਡੀਗੜ੍ਹ ਵਿੱਚ ਆਪਣਾ ਬਿਆਨ ਦਰਜ ਕਰਵਾਉਣਗੇ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਡੀਜੀਪੀ ਨੂੰ ਮਜੀਠੀਆ ਵਿਰੁੱਧ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਸੀ। ਬਿਕਰਮ ਮਜੀਠੀਆ ਵਿਰੁੱਧ ਡਰੱਗਜ਼ ਕੇਸ ਦੀ ਜਾਂਚ ਉਦੋਂ ਹੋਈ ਸੀ ਜਦੋਂ ਸਿਧਾਰਥ ਚਟੋਪਾਧਿਆਏ ਡੀਜੀਪੀ ਸਨ।






Comments