google-site-verification=ILda1dC6H-W6AIvmbNGGfu4HX55pqigU6f5bwsHOTeM
top of page

ਤਰਨਤਾਰਨ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ‘ਚ ਮੌ+ਤ, 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

  • Nov 6, 2023
  • 1 min read

06/11/2023


ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੇਜ ਸਿੰਘ ਵਜੋਂ ਹੋਈ ਹੈ। ਜੋ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ। ਮਰਨ ਵਾਲੇ ਨੌਜਵਾਨ ਦਾ ਅਜੇ ਵਿਆਹ ਨਹੀਂ ਹੋਇਆ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਬੇਜ਼ ਸਿੰਘ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਹੁਣ ਉਹ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਦੇ ਸਰੀ ਚਲਾ ਗਿਆ ਸੀ। ਜਿੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹਰਬੇਜ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।


Comments


Logo-LudhianaPlusColorChange_edited.png
bottom of page