google-site-verification=ILda1dC6H-W6AIvmbNGGfu4HX55pqigU6f5bwsHOTeM
top of page

Gym Owner ਦੀ ਹੱਤਿਆ; ਹਮਲਾਵਰਾਂ ਨੇ ਘਰ ਵੜ ਕੇ ਮਾਰੀਆਂ ਗੋਲ਼ੀਆਂ

  • Nov 8, 2023
  • 1 min read

Ludhiana 8 Nov

ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਤੇ ਆ ਕੇ ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿਮ ਬੰਦ ਕਰ ਕੇ ਘਰ ਆ ਕੇ ਸੌਂ ਗਿਆ।

ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ। ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖ਼ੂਨ ਨਾਲ ਲੱਥਪੱਥ ਪਿਆ ਸੀ। ਦੋ ਗੋਲ਼ੀਆਂ ਰਣਜੀਤ ਸਿੰਘ ਦੀ ਛਾਤੀ 'ਚ ਤੇ ਇਕ ਧੌਣ 'ਚ ਲੱਗੀ ਹੋਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ।


Comments


Logo-LudhianaPlusColorChange_edited.png
bottom of page