ਵਿਧਾਇਕ ਮਦਨ ਲਾਲ ਬੱਗਾ ਵਲੋਂ ਬੱਲ ਸਿੰਘ ਨਗਰ 'ਚ ਗਲੀਆਂ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- bhagattanya93
- Nov 3, 2023
- 1 min read
ਲੁਧਿਆਣਾ, 03 ਨਵੰਬਰ

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 8 (86) ਅਧੀਨ ਬੱਲ ਸਿੰਘ ਨਗਰ ਵਿੱਚ ਬਣਨ ਜਾ ਰਹੀਆਂ ਆਰ.ਐਮ.ਸੀ. ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ।
ਆਰ ਐਮ ਸੀ ਤਕਨੀਕ ਨਾਲ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 38 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਤੈਆ ਸਮਾਂ ਸੀਮਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਬੱਗਾ ਨੇ ਦੱਸਿਆ ਕਿ ਹਲਕਾ ਉੱਤਰੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕੋ ਇੱਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।

Comments