google-site-verification=ILda1dC6H-W6AIvmbNGGfu4HX55pqigU6f5bwsHOTeM
top of page

ਦੂਜੇ ਦਿਨ ਵੀ ਹੋਈ ਸਰਕਾਰੀ ਹੁਕਮਾਂ ਦੀ ਉਲੰਘਣਾ, ਸਕੂਲ ਖੋਲ੍ਹਣ ਵਾਲੇ ਇਨ੍ਹਾਂ ਚਾਰ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ

  • bhagattanya93
  • Jan 10, 2024
  • 2 min read

10/01/2024

ਧੁੰਦ ਅਤੇ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ 7 ਤੋਂ 14 ਜਨਵਰੀ ਤੱਕ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਦੇ ਬਾਵਜੂਦ ਪ੍ਰਾਈਵੇਟ ਸਕੂਲ ਖੁੱਲ੍ਹ ਰਹੇ ਹਨ। ਹਾਲਾਕਿ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਚਾਰ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਹੋਣ ਦੇ ਬਾਵਜੂਦ ਸਰਕਾਰੀ ਹੁਕਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਠੰਢ ਤੋਂ ਕੰਬਦੇ ਹੋਏ ਵਿਦਿਆਰਥੀ ਕਲਾਸਾਂ ਵਿਚ ਜਾਣ ਲਈ ਸਕੂਲਾਂ ਵਿਚ ਪਹੁੰਚ ਰਹੇ ਹਨ। ਸਰਕਾਰ ਵੱਲੋਂ ਐਲਾਨੀ ਛੁੱਟੀ ਦੇ ਦੂਜੇ ਦਿਨ ਨੌਵੀਂ ਤੇ ਦਸਵੀਂ ਜਮਾਤ ਦੇ 400 ਦੇ ਕਰੀਬ ਵਿਦਿਆਰਥੀ ਮਾਪੇ-ਅਧਿਆਪਕ ਮੀਟ ਲਈ ਸ਼ਹਿਰ ਦੇ ਨਾਮਵਰ ਡੀਏਵੀ ਪਬਲਿਕ ਸਕੂਲ, ਲਾਰੈਂਸ ਰੋਡ ਵਿਖੇ ਪੁੱਜੇ।

ਪੇਰੈਂਟਸ ਟੀਚਰ ਮੀਟ ਸਵੇਰੇ 10.45 ਵਜੇ ਤੋਂ ਦੁਪਹਿਰ 12.15 ਵਜੇ ਤੱਕ ਸੀ। ਕੜਾਕੇ ਦੀ ਠੰਢ ਕਾਰਨ ਮਾਪੇ ਤੇ ਵਿਦਿਆਰਥੀ ਪੇ੍ਰਸ਼ਾਨ ਸਨ। ਪਰ ਸਕੂਲ ਪ੍ਰਬੰਧਕਾਂ ਨੇ ਨਾ ਤਾਂ ਮਾਪੇ ਅਧਿਆਪਕ ਮਿਲਣੀ ਦਾ ਸਮਾਂ ਬਦਲਿਆ ਅਤੇ ਨਾ ਹੀ ਵਿਦਿਆਰਥੀਆਂ ਨੂੰ ਸਕੂਲ ਆਉਣ ਤੋਂ ਛੋਟ ਦਿੱਤੀ। ਸਕੂਲ ਕੰਪਲੈਕਸ ਵਿਚ ਮਾਪੇ-ਅਧਿਆਪਕ ਮਿਲਣੀ ਤੋਂ ਬਾਅਦ ਜਦੋਂ ਕਈ ਵਿਦਿਆਰਥੀ ਸਕੂਲ ਦੇ ਪ੍ਰਵੇਸ਼ ਦੁਆਰ ਤੋਂ ਬਾਹਰ ਆਏ ਤਾਂ ਉਹ ਠੰਢ ਤੋਂ ਪੇ੍ਰਸ਼ਾਨ ਨਜ਼ਰ ਆਏ। ਦੂਜੇ ਪਾਸੇ ਡੀਏਵੀ ਪਬਲਿਕ ਸਕੂਲ ਵਿਚ 11ਵੀਂ ਜਮਾਤ ਦੀ ਪ੍ਰੀਖਿਆ ਲਈ ਗਈ। ਬ੍ਰਾਈਟਲੈਂਡ ਸਕੂਲ, ਮਾਡਲ ਸਟੱਡੀ ਸਕੂਲ ਮਜੀਠਾ ਰੋਡ ਨੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਬੁਲਾ ਕੇ ਸਕੂਲ ਵਿਚ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਲਈ ਆਖਿਆ।


ਜ਼ਿਕਰਯੋਗ ਹੈ ਕਿ ਧੁੰਦ ਅਤੇ ਠੰਢ ਕਾਰਨ ਅੰਮ੍ਰਿਤਸਰ ਦੇ ਸਰਕਾਰੀ ਸਕੂਲ ਖਾਸਾ ਬਜ਼ਾਰ ਦੇ 12ਵੀਂ ਜਮਾਤ ਦੇ ਵਿਦਿਆਰਥੀ ਮਹਾਬੀਰ ਸਿੰਘ ਦੀ ਮੰਗਲਵਾਰ ਸਵੇਰੇ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਉਹ ਸਵੇਰੇ ਘਰ ਤੋਂ ਸਕੂਲ ਆ ਰਿਹਾ ਸੀ। ਇਸ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਰੁਕ ਨਹੀਂ ਰਹੀ।

ਦੂਜੇ ਪਾਸੇ ਡੀਈਓ ਸੈਕੰਡਰੀ ਸੁਸ਼ੀਲ ਤੁਲੀ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਅੱਜ ਉਨ੍ਹਾਂ ਨੇ ਸਕੂਲ ਖੋਲ੍ਹਣ ’ਤੇ ਚਾਰ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜੇਕਰ ਸਕੂਲ ਪ੍ਰਬੰਧਕਾਂ ਨੇ ਸੁਧਾਰ ਨਾ ਕੀਤਾ ਤਾਂ ਉਹ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ।


ਵਾਇਸ ਆਫ ਪੇਰੈਂਟਸ ਦੇ ਮੁਖੀ ਅਨੂਪ ਮੈਣੀ ਨੇ ਕਿਹਾ ਕਿ ਸਕੂਲ ਸਰਕਾਰੀ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨਮ ਉਨ੍ਹਾਂ ਦੀ ਐਨਓਸੀ ਰੱਦ ਕੀਤੀ ਜਾਵੇ। ਠੰਡ ਤੋਂ ਹਰ ਕੋਈ ਪਰੇਸ਼ਾਨ ਹੈ। ਇਸ ਦੇ ਬਾਵਜੂਦ ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਬੁਲਾ ਰਹੇ ਹਨ। ਸਟਾਫ਼ ਅਤੇ ਵਿਿਦਆਰਥੀਆਂ ਨੂੰ ਠੰਢ ਅਤੇ ਧੁੰਦ ਵਿਚ ਸਕੂਲ ਪਹੁੰਚਣ ਲਈ ਆਪਣੀ ਜਾਨ ਖਤਰੇ ਵਿਚ ਪਾਉਣ ਦੀ ਕੀ ਲੋੜ ਹੈ? ਸਕੂਲ ਬੰਦ ਰਹਿਣਾ ਚਾਹੀਦਾ ਹੈ। ਤਾਂ ਜੋ ਦੇਸ਼ ਦਾ ਭਵਿੱਖ ਖਤਰੇ ਵਿੱਚ ਨਾ ਪਵੇ ਅਤੇ ਸਿਹਤ ਨੂੰ ਖ਼ਤਰਾ ਨਾ ਹੋਵੇ।


ਨਾਨ ਟੀਚਿੰਗ ਸਟਾਫ਼ ਵੀ ਠੰਢ ’ਚ ਸਕੂਲ ਪੁੱਜ ਰਿਹਾ

ਠੰਡ ਅਤੇ ਧੁੰਦ ਦੇ ਵਿਚਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲਾਂ ਵਿਚ ਬੁਲਾਇਆ ਜਾ ਰਿਹਾ ਹੈ। ਨਾਨ-ਟੀਚਿੰਗ ਸਟਾਫ਼ ਨੂੰ ਵੀ ਠੰਢ ਅਤੇ ਧੁੰਦ ਵਿਚ ਆਪਣੀ ਪੂਰੀ ਡਿਊਟੀ ਕਰਨੀ ਪੈਂਦੀ ਹੈ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਨਾਨ-ਟੀਚਿੰਗ ਸਟਾਫ਼ ਨਿਰਧਾਰਿਤ ਅੱਠ ਘੰਟੇ ਡਿਊਟੀ ਨਿਭਾ ਰਿਹਾ ਹੈ। ਨਾਨ-ਟੀਚਿੰਗ ਸਟਾਫ਼ ਦੀ ਮੰਗ ਹੈ ਕਿ ਸਰਕਾਰ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਵਾਂਗ ਉਨ੍ਹਾਂ ਨੂੰ ਵੀ ਰਾਹਤ ਦੇਣੀ ਚਾਹੀਦੀ ਹੈ। ਨਾਨ-ਟੀਚਿੰਗ ਸਟਾਫ਼ ਸਵੇਰੇ 9.30 ਤੋਂ ਸ਼ਾਮ 4.30 ਵਜੇ ਤੱਕ ਡਿਊਟੀ ’ਤੇ ਰਹਿੰਦਾ ਹੈ।

Comments


Logo-LudhianaPlusColorChange_edited.png
bottom of page