ਦੋ ਧੜਿਆ ਦੀ ਆਪਸੀ ਰੰਜਿਸ਼ ਦੇ ਚਲਦਿਆਂ,ਦੇਰ ਰਾਤ ਚੱਲੀਆਂ ਗੋਲੀਆਂ
- Jun 30, 2025
- 1 min read
30/06/2025

ਦੇਰ ਰਾਤ ਫਰੀਦਕੋਟ ਦੇ ਥਾਣਾ ਸਦਰ ਦੇ ਬਾਹਰ ਉਸ ਵੇਲੇ ਮਾਹੌਲ ਸਹਿਮ ਵਾਲਾ ਬਣ ਗਿਆ ਜਦੋਂ ਦੋ ਧੜਿਆਂ ਦੀ ਆਪਸੀ ਰੰਜਿਸ਼ ਦੇ ਚਲਦੇ ਇੱਕ ਦੂਜੇ 'ਤੇ ਫਾਇਰਿੰਗ ਕਰ ਦਿੱਤੀ। ਸੂਤਰਾਂ ਮੁਤਾਬਕ ਦੋਨਾਂ ਧੜਿਆ ਵਿੱਚ ਕਰੀਬ ਪੰਜ ਰਾਊਂਡ ਫਾਇਰ ਕੀਤੇ ਗਏ, ਹਾਲਾਂਕਿ ਇਸ ਗੋਲੀਬਾਰੀ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕਭਬਰ ਨਹੀਂ ਮਿਲੀ ਅਤੇ ਨਾ ਹੀ ਪੁਲਿਸ ਵੱਲੋਂ ਕੋਈ ਖੁਲਾਸਾ ਕੀਤਾ ਗਿਆ ਹੈ।ਮੌਕੇ 'ਤੇ ਪੁੱਜੀ ਪੁਲਿਸ ਟੀਮ ਵੱਲੋਂ ਫਾਇਰਿੰਗ ਦੌਰਾਨ ਗੋਲ਼ੀਆਂ ਦੇ ਖੋਲ ਨਹੀਂ ਲੱਭੇ ਨਾਹੀ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਨਾਲ ਸੰਬੰਧਿਤ ਦੋ ਧੜਿਆਂ ਦੇ ਵਿੱਚ ਆਪਸੀ ਰੰਜਿਸ਼ ਦੇ ਚਲਦੇ ਇਹ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਇਸ ਸਬੰਧੀ ਕੀ ਖੁਲਾਸਾ ਕਰਦੀ ਹੈ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ,ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕੇ ਪੁਲਿਸ ਵੱਲੋਂ ਕੁਝ ਲੋਕਾਂ ਨੂੰ ਰਾਉਂਡ ਅੱਪ ਕੀਤਾ ਗਿਆ ਹੈ ਜਿਨ੍ਹਾਂ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।






Comments