google-site-verification=ILda1dC6H-W6AIvmbNGGfu4HX55pqigU6f5bwsHOTeM
top of page

ਦੋ ਮਹੀਨੇ ਪਹਿਲਾਂ ਇਟਲੀ ਗਏ ਨਡਾਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

  • bhagattanya93
  • Dec 26, 2023
  • 1 min read

26/12/2023

ਰੋਜ਼ੀ ਰੋਟੀ ਦੀ ਖਾਤਰ ਦੋ ਮਹੀਨੇ ਪਹਿਲਾਂ ਵਿਦੇਸ਼ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਜੀਜਾ ਅਜੈ ਕੁਮਾਰ ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਸੁਨਿਹਰੀ ਭਵਿੱਖ ਲਈ ਤਕਰੀਬਨ ਦੋ ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਵਿਦੇਸ਼ ਇਟਲੀ ਗਿਆ ਸੀ।

ਬੀਤੇ ਦਿਨੀਂ ਉਹ ਆਪਣੇ ਸਾਥੀ ਰਕੇਸ਼ ਕੁਮਾਰ ਦੀ ਗੱਡੀ ਵਿੱਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਤੋਂ ਫਿਊਮੀਚੀਨੋ ਹਵਾਈ ਅੱਡੇ 'ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਚਲੇ ਗਏ ਜਿੱਥੇ ਗੱਡੀ ਚਾਲਕ ਨੇ ਹਵਾਈ ਅੱਡੇ ਨੇੜੇ ਪਾਰਕਿੰਗ ਦੇ ਪੈਸੇ ਬਚਾਉਣ ਖਾਤਰ ਗੱਡੀ ਨੋ ਪਾਰਕਿੰਗ 'ਚ ਲਗਾ ਕੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗੇ ।

ਇਸ ਦੌਰਾਨ ਅਜੈ ਕੁਮਾਰ ਬਾਥਰੂਮ ਜਾਣ ਲਈ ਸੜਕ ਕਰਾਸ ਕਰਨ ਲੱਗਾ ਤਾਂ ਇੱਕ ਤੇਜ਼ ਰਫਤਾਰ ਕਾਰ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਛੋਟੇ ਬੱਚੇ ਹਨ। ਉਹਨਾਂ ਇਟਲੀ ਸਰਕਾਰ ਤੋਂ ਮੰਗ ਕਰਦਿਆਂ ਆਖਿਆ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇ ਤੇ ਨੌਜਵਾਨ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

Comments


Logo-LudhianaPlusColorChange_edited.png
bottom of page