ਦ੍ਰਿਸ਼ਟੀ ਗਰੇਵਾਲ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
- bhagattanya93
- Nov 15, 2023
- 1 min read
15/11/2023

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਬੀਤੇ ਦਿਨ ਆਪਣੀ ਧੀ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਦੀਵਾਲੀ ਮੌਕੇ ਕਲਿੱਕ ਕੀਤਾ ਸੀ । ਦ੍ਰਿਸ਼ਟੀ ਗਰੇਵਾਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਸਾਡੀ ਮਨਹੀਰ ਦੀ ਪਹਿਲੀ ਦੀਵਾਲੀ’ ।ਅਦਾਕਾਰਾ ਦੀ ਧੀ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ । ਜਿਸ ਦੇ ਨਾਲ ਅਦਾਕਾਰਾ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਪਤੀ ਅਭੈ ਅੱਤਰੀ ਵੀ ਵਧੀਆ ਅਦਾਕਾਰ ਹਨ ਅਤੇ ਕਈ ਵੈੱਬ ਸੀਰੀਜ਼ ਅਤੇ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਕੁਝ ਸਮਾਂ ਪਹਿਲਾਂ ਲਾਕਡਾਊਨ ਦੇ ਦੌਰਾਨ ਹੀ ਇਸ ਜੋੜੀ ਨੇ ਲਵ ਮੈਰਿਜ ਕਰਵਾਈ ਸੀ ਅਤੇ ਜਿਸ ਤੋਂ ਬਾਅਦ ਜੋੜੀ ਦੇ ਘਰ ਧੀ ਦਾ ਜਨਮ ਹੋਇਆ ਹੈ ।ਸੋਸ਼ਲ ਮੀਡੀਆ ‘ਤੇ ਦ੍ਰਿਸ਼ਟੀ ਗਰੇਵਾਲ ਦੀ ਵੱਡੀ ਫੈਨ ਫਾਲੋਵਿੰਗ ਹੈ । ਉਹ ਅਕਸਰ ਆਪਣੇ ਪਤੀ ਦੇ ਨਾਲ ਵੀ ਮਜ਼ੇਦਾਰ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਅਦਾਕਾਰਾ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਵੀ ਨਜ਼ਰ ਆਈ ਸੀ । ਜਿਸ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।





Comments