ਦਿੱਲੀ ਦੇ ਅਲੀਪੁਰ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 25 ਅੱਗ ਬੁਝਾਊ ਗੱਡੀਆਂ ਮੌਕੇ 'ਤੇ ਪਹੁੰਚੀਆਂ
- bhagattanya93
- Mar 25, 2024
- 1 min read
25/03/2024
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਅਲੀਪੁਰ ਇਲਾਕੇ 'ਚ ਸੋਮਵਾਰ ਸਵੇਰੇ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਪਹੁੰਚੀਆਂ। ਅੱਗ ਇੰਨੀ ਭਿਆਨਕ ਹੈ ਕਿ ਇਸ ਦੇ ਧੂੰਏਂ ਦੇ ਗੁਬਾਰ ਕਾਫੀ ਦੂਰ ਤੱਕ ਦੇਖੇ ਜਾ ਸਕਦੇ ਹਨ। ਅੱਗ ਕਿਸ ਕਾਰਨ ਲੱਗੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।






Comments