ਦਿੱਲੀ-ਨੋਇਡਾ ਬਾਰਡਰ 'ਤੇ ਰੋਕੇ ਕਿਸਾਨ, ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪ; ਕਈ ਹਿਰਾਸਤ 'ਚ
- bhagattanya93
- Feb 8, 2024
- 1 min read
08/02/2024
ਨੋਇਡਾ, ਗ੍ਰੇਟਰ ਨੋਇਡਾ ਦੇ ਸੈਂਕੜੇ ਪਿੰਡਾਂ ਦੇ ਕਿਸਾਨ ਅੱਜ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਜ਼ਮੀਨ ਦੇ ਮੁਆਵਜ਼ੇ ਵਿੱਚ ਵਾਧਾ ਅਤੇ ਆਪਣੇ ਪਰਿਵਾਰਾਂ ਲਈ ਬਿਹਤਰ ਮੁੜ ਵਸੇਬੇ ਦੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਚੌਕਸ ਹੋ ਗਈ ਹੈ ਅਤੇ ਸਾਵਧਾਨੀ ਦੇ ਤੌਰ 'ਤੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਪੁਲਿਸ ਨੇ ਨੋਇਡਾ ਦੇ ਸੈਕਟਰ 24 ਦੇ ਐਨਟੀਪੀਸੀ ਵਿੱਚ ਹੜਤਾਲ ਉੱਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਨੋਇਡਾ 'ਚ ਹੜਤਾਲ 'ਤੇ ਬੈਠੇ ਕਿਸਾਨ ਦਿੱਲੀ ਜਾਣ ਲਈ ਰਵਾਨਾ ਹੋ ਗਏ ਸਨ। ਇਸ ਤੋਂ ਇਲਾਵਾ ਦਲਿਤ ਪ੍ਰੇਰਨਾ ਸਥਲ ਨੇੜੇ ਵੀ ਪੁਲੀਸ ਨੇ ਬੈਰੀਕੇਡ ਲਗਾ ਕੇ ਸੜਕ ’ਤੇ ਕੈਂਟਰ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨ ਅੱਗੇ ਵਧਣ ਤੋਂ ਅਸਮਰੱਥ ਹਨ। ਦਲਿਤ ਪ੍ਰੇਰਨਾ ਸਥਲ 'ਤੇ ਹੀ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।






Comments