ਦਿਲਜੀਤ ਦੋਸਾਂਝ ਨੂੰ ਗਹਿਰਾ ਸਦਮਾ, ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ
- bhagattanya93
- Nov 21, 2023
- 1 min read
21/11/2023
ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਗਹਿਰਾ ਸਦਮਾ ਲੱਗਾ ਹੈ I ਉਹਨਾਂ ਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ I ਦਿਲਜੀ ਦੇ ਕਰੀਬੀ ਰਿਸ਼ਤੇਦਾਰ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਪਰਿਵਾਰ ਅਤੇ ਦੋਸਾਂਝ ਪਿੰਡ ਵਿੱਚ ਸੋਗ ਦੀ ਲਹਿਰ ਆ ਗਈ ਹੈ I ਜਾਣਕਾਰੀ ਅਨੁਸਾਰ ਦਿਲਜੀ ਦੇ ਸਕੇ ਚਾਚਾ ਸ਼ਿੰਗਾਰਾ ਸਿੰਘ ਦਾ ਦੇਹਾਂਤ ਹੋ ਗਿਆ ਹੈ I ਉਹਨਾਂ ਦਾ ਦਿੱਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਇਆ ਹੈ I ਸਿੰਗਾਰਾ ਸਿੰਘ ਦਾ ਅੰਤਿਮ ਸਸਕਾਰ ਉਹਨਾਂ ਦੀ ਧੀ ਦੇ ਵਿਦੇਸ਼ ਪਰਤਣ ਤੋਂ ਬਾਅਦ ਕੀਤਾ ਜਾਏਗਾ I
ਕਾਬਿਲੇਗੌਰ ਹੈ ਕਿ ਸ਼ਿੰਗਾਰਾ ਸਿੰਘ ਦੁਸਾਂਝ ਜਲੰਧਰ ਜ਼ਿਲ੍ਹਾ ਕਮੇਟੀ ਆਰ.ਐਮ.ਪੀ.ਆਈ ਦੇ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਨ। ਸ਼ਿੰਗਾਰਾ ਸਿੰਘ ਦੁਸਾਂਝ ਨੇ ਦਿੱਲੀ ਕਿਸਾਨ ਮੋਰਚਾ ਸਣੇ ਕਈ ਕਿਸਾਨਾਂ ਦੇ ਧਰਨੇ ਅਤੇ ਜਮਹੂਰੀ ਸੰਘਰਸ਼ਾਂ ਵਿੱਚ ਸਨਮਾਨਯੋਗ ਭੂਮਿਕਾ ਨਿਭਾਈ। ਕਿਸਾਨ ਅੰਦੋਲਨ 'ਚ ਯੋਗਦਾਨ ਪਾਉਣ ਦੇ ਨਾਲ ਸ਼ਿੰਗਾਰਾ ਸਿੰਘ ਦੁਸਾਂਝ ਨੇ ਅਧਿਆਪਕ ਵਜੋਂ ਕੰਮ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਲਹਿਰਾਂ ਵਿੱਚ ਵੀ ਮਿਸਾਲੀ ਯੋਗਦਾਨ ਪਾਇਆ।






Comments