ਦਸ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਨਾਲ ਮੀਂਹ, ਅੱਜ ਵੀ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ
- bhagattanya93
- Jun 26
- 1 min read
26/06/2025

ਮੌਨਸੂਨ ਹੁਣ ਹੌਲੀ-ਹੌਲੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਪੰਜਾਬ ਦੇ ਦਸ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਹੀ 25 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਮੀਂਹ ਤੇ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਰਹੀ ਅਤੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਨੂੰ ਅੰਮ੍ਰਿਤਸਰ ਵਿਚ 30.4 ਮਿਲੀਮੀਟਰ, ਮੋਗਾ ਵਿਚ 22.0, ਪਟਿਆਲਾ ਵਿਚ 16.0, ਰੋਪੜ ’ਚ 14, ਬਠਿੰਡਾ ’ਚ 13.8, ਪਠਾਨਕੋਟ ’ਚ 13, ਫ਼ਰੀਦਕੋਟ ’ਚ 7.0, ਚੰਡੀਗੜ੍ਹ ’ਚ 5.7, ਫਤੇਹਗੜ੍ਹ ਸਾਹਿਬ ’ਚ 2.0 ਅਤੇ ਹੁਸ਼ਿਆਰਪੁਰ ਵਿਚ 1.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਲੈ ਕੇ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।





Comments