ਨੌਜਵਾਨ ਦਾ ਗੋ.ਲੀ ਮਾਰ ਕੇ ਕ.ਤ.ਲ
- bhagattanya93
- Sep 4
- 2 min read
04/09/2025

ਬੁਢਲਾਡਾ ਵਿਖੇ ਦੇਰ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਘਟਨਾ ਸਾਹਮਣੇ ਆਈ ਹੈ। ਇਸ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਥੇ ਜ਼ਿਕਰਯੋਗ ਹੈ ਕਿ ਬੁਢਲਾਡਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲ ਰਹੇ ਸਮਝੌਤੇ ਦੌਰਾਨ ਮਾਮਲਾ ਕਤਲ ਤੱਕ ਪਹੁੰਚ ਗਿਆ। ਬੀਤੀ ਰਾਤ ਬੁਢਲਾਡਾ ਵਿਖੇ ਇੱਕ ਪੁਰਾਣੀ ਲੜਾਈ ਨੂੰ ਲੈ ਕੇ ਚੱਲ ਰਹੇ ਸਮਝੌਤੇ ਦੌਰਾਨ ਤਕਰਾਰ ਮੁੜ ਤੋਂ ਵਧਣ ਕਾਰਨ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।ਇਸ ਬਾਅਦ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਬੁਢਲਾਡਾ ਵਿਖੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਤੁਰੰਤ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਹੈ।
ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰ ਨੰਨੂ ਸਿੰਘ ਤੇ ਹੋਰਾਂ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਸ਼ਰਾਬ ਦੇ ਠੇਕੇਦਾਰਾਂ ਦੇ ਕਰਿੰਦਿਆਂ ਦੇ ਨਾਲ ਲੜਾਈ ਹੋਈ ਸੀ ਜਿਸ ਨੂੰ ਲੈ ਕੇ ਸਮਝੌਤਾ ਕਰਨ ਦੀ ਗੱਲ ਚੱਲ ਰਹੀ ਸੀ ਅਤੇ ਉਹਨਾਂ ਵੱਲੋਂ ਮ੍ਰਿਤਕ ਨੌਜਵਾਨ ਸੇਵਕ ਸਿੰਘ ਨੂੰ ਸਮਝੌਤੇ ਲਈ ਬੁਲਾਇਆ ਗਿਆ ਸੀ ਪਰ ਉੱਥੇ ਪਹਿਲਾਂ ਹੀ ਮੌਜੂਦ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਸੇਵਕ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤੁਰੰਤ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਹਨਾਂ ਵਿਅਕਤੀਆਂ ਦੀ ਆਪਸ ਵਿੱਚ ਲੜਾਈ ਹੋਈ ਸੀ ਅਤੇ ਅੱਜ ਇਹਨਾਂ ਵੱਲੋਂ ਆਪਸੀ ਸਮਝੋਤੇ ਲਈ ਬੈਠ ਕੇ ਗੱਲਬਾਤ ਚੱਲ ਰਹੀ ਸੀ ਅਤੇ ਇਸ ਦੌਰਾਨ ਇਹਨਾਂ ਦੀ ਕੋਈ ਤਕਰਾਰ ਹੋ ਗਈ ਜਿਸ ਕਾਰਨ ਕਤਲ ਦੀ ਵਾਰਦਾਤ ਹੋਈ ਹੈ। ਉਹਨਾਂ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।





Comments