ਨੈਸ਼ਨਲ ਹਾਈਵੇਅ 'ਤੇ ਹਾਦਸਾ, ਬੇਕਾਬੂ ਹੋ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
- bhagattanya93
- Sep 6
- 1 min read
06/09/2025

ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਕੁਰਾਲਾ ਦੇ ਪੈਟਰੋਲ ਪੰਪ ਨੇੜੇ ਅੱਜ ਤੜਕਸਾਰ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਰਾਸ਼ਟਰੀ ਮਾਰਗ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸਵਾਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਡਿਵਾਈਡਰ 'ਤੇ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਕਈ ਸਵਾਰੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬਸ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਜੋਂ ਪਿੰਡ ਕੁਰਾਲਾ ਦੇ ਪੈਟਰੋਲ ਪੰਪ ਨੇੜੇ ਸੰਤੁਲਨ ਵਿਗੜਨ ਕਾਰਨ ਅਚਾਨਕ ਬੇਕਾਬੂ ਹੋ ਗਈ ਅਤੇ ਸਵਾਰੀਆਂ ਸਣੇ ਡਿਵਾਈਡਰ 'ਤੇ ਪਲਟ ਗਈ। ਹਾਦਸਾ ਵਾਪਰ ਜਾਣ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ। ਟੋਲ ਪਲਾਜ਼ਾ ਚੋਲਾਂਗ ਤੋਂ ਹਾਈਡਰਾ ਨੂੰ ਬੁਲਾ ਕ ਟ੍ਰੈਫਿਕ ਨੂੰ ਕੰਟਰੋਲ ਕੀਤਾ ਅਤੇ ਬੱਸ ਨੂੰ ਰੋਡ ਤੋਂ ਸਾਈਡ ਕੀਤਾ ਗਿਆ, ਤਾਂ ਕਿ ਆਵਾਜਾਈ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ।

ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾ, ਸੜਕ ਸੁਰੱਖਿਆ ਫੋਰਸ ਟਾਂਡਾ ਪੁਲਸ ਦੀ ਟੀਮ ਮੌਕੇ 'ਤੇ ਪਹੁੰਚ ਗਈ, ਜਿਹਨਾਂ ਨੇ ਜ਼ਖ਼ਮੀ ਹੋਏ ਮਰੀਜ਼ਾਂ ਦਾ ਉਕਤ ਸਥਾਨ 'ਤੇ ਹੀ ਇਲਾਜ ਕਰਨਾ ਸ਼ੁਰੂ ਕਰ ਦਿੱਤੀ। ਹਾਦਸੇ ਦੌਰਾਨ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੇ ਇਲਾਜ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।






Comments