ਨਵੇਂ ਸਾਲ ਮੌਕੇ CM ਭਗਵੰਤ ਮਾਨ ਆਪਣੀ ਪਤਨੀ ਨਾਲ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਵਿਖੇ ਹੋਏ ਨਤਮਸਤਕ
- Jan 2, 2024
- 1 min read
02/01/2024
ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਮੌਕੇ ਆਪਣੀ ਧਰਮ ਪਤਨੀ ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਜ਼ੀਰਕਪੁਰ ਵਿਖੇ ਨਤਮਸਤਕ ਹੋਏ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਮੌਕੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਨਵੇਂ ਸਾਲ 2024 ਦੀਆਂ ਸਾਰਿਆਂ ਨੂੰ ਬਹੁਤ ਬਹੁਤ ਵਧਾਈਆਂ..
ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਜ਼ੀਰਕਪੁਰ ਵਿਖੇ ਨਵੇਂ ਸਾਲ ਮੌਕੇ ਗੁਰੂ ਚਰਨਾਂ ‘ਚ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ..ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ..
"ਕਾਮਨਾ ਕਰਦਾ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਤਰੱਕੀਆਂ ਤੇ ਖ਼ੁਸ਼ੀਆਂ-ਖੇੜੇ ਦੀ ਸੌਗ਼ਾਤ ਲੈ ਕੇ ਆਵੇ… ਤੰਦਰੁਸਤੀਆਂ ਬਣੀਆਂ ਰਹਿਣ..”






Comments