'ਪਾਕਿਸਤਾਨ ਛੱਡ ਕੇ ਆਓ', ਭਾਰਤ ਦੇ ਹਮਲਿਆਂ ਵਿਚਕਾਰ ਅਮਰੀਕਾ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
- bhagattanya93
- May 8
- 1 min read
08/05/2025

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਘਬਰਾਹ ਗਿਆ ਹੈ। ਵੀਰਵਾਰ ਨੂੰ ਪਾਕਿਸਤਾਨੀ ਫੌਜ ਨੇ ਡਰੋਨ ਤੇ ਮਿਜ਼ਾਈਲਾਂ ਰਾਹੀਂ ਸ਼੍ਰੀਨਗਰ, ਜੰਮੂ ਤੇ ਪੰਜਾਬ ਦੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ, ਭਾਰਤੀ ਹਥਿਆਰਬੰਦ ਬਲਾਂ ਨੇ ਅੱਜ ਸਵੇਰੇ ਪਾਕਿਸਤਾਨ ਦੇ ਕਈ ਸਥਾਨਾਂ 'ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਇਸ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
'ਅਮਰੀਕੀ ਅਧਿਕਾਰੀ ਸੁਰੱਖਿਅਤ ਥਾਵਾਂ 'ਤੇ'
Due to reports of drone explosions, downed drones, and possible airspace incursions in and near Lahore, the US Consulate General in Lahore has directed all consulate personnel to shelter-in-place. The Consulate has also received initial reports that authorities may be evacuating… pic.twitter.com/3ZzHlmlSye
— ANI (@ANI) May 8, 2025

ਅਮਰੀਕਾ ਨੇ ਲਿਖਿਆ, "ਲਾਹੌਰ ਅਤੇ ਇਸ ਦੇ ਆਲੇ-ਦੁਆਲੇ ਡਰੋਨ ਧਮਾਕਿਆਂ ਤੇ ਸੰਭਾਵਿਤ ਹਵਾਈ ਖੇਤਰ ਵਿੱਚ ਘੁਸਪੈਠ ਦੀਆਂ ਰਿਪੋਰਟਾਂ ਦੇ ਕਾਰਨ ਲਾਹੌਰ ਵਿੱਚ ਅਮਰੀਕੀ ਕੌਂਸਲੇਟ ਜਨਰਲ ਨੇ ਸਾਰੇ ਕੌਂਸਲੇਟ ਕਰਮਚਾਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ।" ਕੌਂਸਲੇਟ ਨੂੰ ਸ਼ੁਰੂਆਤੀ ਰਿਪੋਰਟਾਂ ਵੀ ਮਿਲੀਆਂ ਹਨ ਕਿ ਅਧਿਕਾਰੀ ਲਾਹੌਰ ਦੇ ਮੁੱਖ ਹਵਾਈ ਅੱਡੇ ਦੇ ਨਾਲ ਲੱਗਦੇ ਕੁਝ ਇਲਾਕਿਆਂ ਨੂੰ ਖਾਲੀ ਕਰਵਾ ਸਕਦੇ ਹਨ।
ਜੇ ਸੰਭਵ ਹੋਵੇ, ਤਾਂ ਅਮਰੀਕੀ ਨਾਗਰਿਕਾਂ ਨੂੰ ਪਾਕਿਸਤਾਨ ਛੱਡ ਦੇਣਾ ਚਾਹੀਦਾ ਹੈ। ਜੇਕਰ ਜਾਣਾ ਸੁਰੱਖਿਅਤ ਨਹੀਂ ਹੈ, ਤਾਂ ਉਹਨਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣਾ ਚਾਹੀਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ, ਭਾਰਤ ਨੇ ਸਾਰੇ ਸਰਹੱਦੀ ਖੇਤਰਾਂ ਵਿੱਚ ਹਵਾਈ ਰੱਖਿਆ ਯੂਨਿਟਾਂ ਨੂੰ ਸਰਗਰਮ ਕਰ ਦਿੱਤਾ ਹੈ। ਰੱਖਿਆ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਰੱਖਿਆ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਰਹੱਦ 'ਤੇ ਸਾਰੀਆਂ ਹਵਾਈ ਰੱਖਿਆ ਇਕਾਈਆਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ।
Comments