ਪੱਛਮੀ ਗੜਬੜੀ ਕਾਰਨ ਤੇਜ਼ ਹਵਾਵਾਂ ਤੇ ਮੀਂਹ ਨਾਲ ਮਿਲ ਰਹੀ ਰਾਹਤ ਖ਼ਤਮ, ਅੱਜ ਤੋਂ ਸੂਬੇ ’ਚ ਵਧੇਗੀ ਗਰਮੀ
- bhagattanya93
- Jun 7
- 1 min read
07/06/2025

ਪੰਜਾਬ ਵਿਚ ਦੋ ਜੂਨ ਤੋਂ ਸਰਗਰਮ ਪੱਛਮੀ ਗੜਬੜੀ ਦੇ ਕਾਰਨ ਤੇਜ਼ ਹਵਾਵਾਂ ਤੇ ਮੀਂਹ ਨਾਲ ਲੋਕਾਂ ਨੂੰ ਮਿਲ ਰਹੀ ਰਾਹਤ ਹੁਣ ਖ਼ਤਮ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਹੁਣ ਸੂਬੇ ਵਿਚ ਪੱਛਮੀ ਗੜਬੜੀ ਦਾ ਅਸਰ ਬਿਲਕੁਲ ਖ਼ਤਮ ਹੋ ਗਿਆ ਹੈ। ਅਜਿਹੇ ਵਿਚ ਸ਼ਨਿਚਰਵਾਰ ਤੋਂ ਇਕ ਵਾਰ ਮੁੜ ਗਰਮੀ ਵਧੇਗੀ। ਨੌਂ ਤੇ ਦਸ ਜੂਨ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਸੂਬੇ ਵਿਚ 12 ਜੂਨ ਤੱਕ ਮੀਂਹ ਦੀ ਸੰਭਾਵਨਾ ਨਹੀਂ ਹੈ। ਇਸ ਦੌਰਾਨ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਜਾ ਸਕਦਾ ਹੈ। ਸ਼ੁੱਕਰਵਾਰ ਨੂੰ ਪੱਛਮੀ ਗੜਬੜੀ ਦੇ ਕਾਰਨ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ ਅਤੇ 20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੀ। ਇਸ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 35 ਤੋਂ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਰਾਤ ਦਾ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਨਵਾਂਸ਼ਹਿਰ, ਰੋਪੜ, ਪਠਾਨਕੋਟ, ਹੁਸ਼ਿਆਰਪੁਰ ਵਿਚ ਦਿਨ ਦਾ ਤਾਪਮਾਨ 35 ਡਿਗਰੀ, ਮੋਹਾਲੀ, ਜਲੰਧਰ ਵਿਚ 36 ਡਿਗਰੀ, ਲੁਧਿਆਣਾ, ਚੰਡੀਗੜ੍ਹ ਤੇ ਗੁਰਦਾਸਪੁਰ ਵਿਚ 37 ਡਿਗਰੀ, ਫ਼ਿਰੋਜ਼ਪੁਰ ਵਿਚ 38 ਡਿਗਰੀ ਸੈਲਸੀਅਸ ਤਾਪਮਾਨ ਰਿਹਾ।





Comments