ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਛਾਏ ਰਹੇ ਬੱਦਲ, ਅੱਜ ਪੈ ਸਕਦੈ ਮੀਂਹ; ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
- bhagattanya93
- Jun 20
- 1 min read
20/06/2025

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਵੀਰਵਾਰ ਸਵੇਰ ਤੋਂ ਹੀ ਬੱਦਲ ਛਾਏ ਰਹਿਣ ਕਾਰਨ ਮੌਸਮ ਸੁਹਾਵਣਾ ਬਣਿਆ ਰਿਹਾ ਜਦਕਿ ਕੁਝ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹਿਣ ਤੇ ਧੁੱਪ ਨਿਕਲਣ ਨਾਲ ਹੁੰਮਸ ਕਾਰਨ ਲੋਕ ਪਰੇਸ਼ਾਨ ਹੋਏ। ਮੌਸਮ ਵਿਭਾਗ ਦੀ ਪੇਸ਼ੀਨੋਗਈ ਮੁਤਾਬਕ, 20 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ 21 ਤੋਂ 23 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ। ਉੱਧਰ, ਸੂਬੇ ’ਚ ਵੀਰਵਾਰ ਨੂੰ ਬਿਜਲੀ ਦੀ ਮੰਗ ਵਿਚ ਲਗਪਗ 15 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 16 ਹਜ਼ਾਰ 482 ਮੈਗਾਵਾਟ ਰਹੀ।





Comments