ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ
- Ludhiana Plus
- Dec 23, 2024
- 1 min read
23/12/2024

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪੰਜਾਬ ਦੇ ਔਸਤ ਤਾਪਮਾਨ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਗਿਰਾਵਟ ਦਰਜ ਕੀਤੀ ਗਈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ 5 ਜ਼ਿਲ੍ਹੇ ਸਮੋਗ ਦੀ ਲਪੇਟ 'ਚ ਹੋਣਗੇ। ਇਸ ਯੈਲੋ ਅਲਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਹੋਈ ਸਰਗਰਮ ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।





Comments