ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ
- bhagattanya93
- Jul 29
- 1 min read
29/07/2025

ਪੰਜਾਬ 'ਚ ਇਕ ਹੋਰ ਗਜ਼ਟਿਡ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਹੁਣ ਪੂਰੇ ਸੂਬੇ 'ਚ ਛੁੱਟੀ ਰਹੇਗੀ। ਇਸ ਦਿਨ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੇ ਸਰਕਾਰੀ ਛੁੱਟੀਆਂ ਦੇ ਕੈਲੰਡਰ 'ਚ ਪਹਿਲਾਂ ਇਸ 31 ਜੁਲਾਈ ਦੀ ਛੁੱਟੀ ਨੂੰ ਰਾਖਵੀਆਂ ਛੁੱਟੀਆਂ 'ਚ ਜਗ੍ਹਾ ਦਿੱਤੀ ਸੀ ਜਿਸ ਨੂੰ ਹੁਣ ਸਰਕਾਰੀ ਛੁੱਟੀ ਐਲਾਨਦਿਆਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮਿਲ ਕੇ ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਂ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਣਗੇ ਜਿਸ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਅਮਨ ਅਰੋੜਾ ਨੇ ਕਿਹਾ ਕਿ ਕੰਬੋਜ ਸਮਾਜ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ ਕਿ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ 'ਤੇ ਸਿਰਫ਼ ਸੁਨਾਮ 'ਚ ਨਹੀਂ, ਬਲਕਿ ਪੂਰੇ ਪੰਜਾਬ 'ਚ ਛੁੱਟੀ ਐਲਾਨੀ ਜਾਣੀ ਚਾਹੀਦੀ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਮੰਨ ਲਿਆ।






Comments