google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!

  • bhagattanya93
  • Aug 23, 2025
  • 1 min read

23/08/2025

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531 ਵਾਂ ਪ੍ਰਕਾਸ਼ ਪੁਰਬ 1 ਸਤੰਬਰ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇੱਥੇ ਸਪਸ਼ਟ ਕਰ ਦਈਏ ਕਿ 1 ਸਤੰਬਰ ਨੂੰ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ, ਜਿਸ ਕਾਰਨ ਇਸ ਦਿਨ ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ 1 ਸਤੰਬਰ ਦੀ ਛੁੱਟੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿਚ ਕੁੱਲ੍ਹ 28 ਛੁੱਟੀਆਂ ਸ਼ਾਮਲ ਹਨ ਤੇ ਸਰਕਾਰੀ ਮੁਲਾਜ਼ਮ ਇਨ੍ਹਾਂ ਵਿਚੋਂ ਕੋਈ 2 ਛੁੱਟੀਆਂ ਲੈ ਸਕਦੇ ਹਨ। ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਮੌਕੇ ਲੋਕਲ ਛੁੱਟੀ ਕਰਨ ਦੀ ਮੰਗ ਵੀ ਕੀਤੀ ਗਈ ਹੈ, ਪਰ ਫ਼ਿਲਹਾਲ ਇਸ ਬਾਰੇ ਪ੍ਰਸ਼ਾਸਨ ਦਾ ਕੋਈ ਬਿਆਨ ਨਹੀਂ ਆਇਆ।

Comments


Logo-LudhianaPlusColorChange_edited.png
bottom of page