ਪੰਜਾਬ ਸਰਕਾਰ ਵੱਲੋਂ ਸੋਮਵਾਰ ਦੀ ਛੁੱਟੀ ਦਾ ਐਲਾਨ
- Aug 31, 2025
- 1 min read
31/08/2025

ਪੰਜਾਬ ਸਰਕਾਰ ਵੱਲੋਂ ਪਠਾਨਕੋਟ 'ਚ ਇਕ ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਲਈ ਸੋਮਵਾਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ- ਅਰਧ ਸਰਕਾਰੀ ਦਫਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ 'ਚ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਸਪੱਸ਼ਟ ਕਰ ਦੇਈਏ ਕਿ 1 ਸਤੰਬਰ ਕੋਈ ਗਜ਼ਟਿਡ ਛੁੱਟੀ ਨਹੀਂ ਸਗੋਂ ਇੱਕ ਰਾਖਵੀਂ ਛੁੱਟੀ ਹੈ।






Comments